ਬਠਿੰਡਾ: ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਨੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੀ ਅਗਵਾਈ ਕੀਤੀ ਸੀ। ਇਸ ਵਿੱਚ ਹਰਮਿੰਦਰ ਸਿੰਘ ਜੱਸੀ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਸਬੰਧੀ ਹਰਮਿੰਦਰ ਸਿੰਘ ਜੱਸੀ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਫਰਵਰੀ 2020 ਨੂੰ ਹੋਵੇਗੀ।
ਦੱਸ ਦਈਏ, ਕਰੀਬ 5-6 ਸਾਲ ਪਹਿਲਾਂ ਕਿਸਾਨਾਂ ਦੇ ਪੱਖ ਵਿੱਚ ਕਾਂਗਰਸ ਨੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਹ ਅੰਦੋਲਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਨਾ ਚੁੱਕਣ ਕਰਕੇ ਕੀਤਾ ਗਿਆ ਸੀ ਜਿਸ ਵਿੱਚ ਕਾਂਗਰਸੀ ਵਰਕਰਾਂ ਨੇ ਸਾਬਕਾ ਵਿਧਾਇਕ ਹਰਿਮੰਦਰ ਸਿੰਘ ਜੱਸੀ ਦੀ ਅਗਵਾਈ ਵਿੱਚ ਭਾਗ ਲਿਆ ਸੀ ਜਿਸ ਦੇ ਚੱਲਦਿਆਂ ਰੇਲਵੇ ਪੁਲਿਸ ਨੇ ਹਰਿਮੰਦਰ ਸਿੰਘ ਜੱਸੀ ਸਮੇਤ ਕਰੀਬ 25 ਕਾਂਗਰਸੀ ਵਰਕਰਾਂ 'ਤੇ ਰੇਲ ਰੋਕਣ ਦਾ ਮਾਮਲਾ ਦਰਜ ਕੀਤਾ ਸੀ।
ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਇਸ ਵੇਲੇ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ।