ਬਠਿੰਡਾ : ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀ ਸ਼ੁਰੂ ਹੋ ਚੁਕੀਆਂ ਹਨ। ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੱਬਾਂ ਭਰ ਹੋ ਕੇ ਆਪਣੇ ਉਮੀਦਵਾਰਾਂ ਦੀ ਚੋਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਹਾਈ ਕਮਾਂਡ ਵੱਲੋਂ ਲੋਕ ਸਭਾ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਪਹਿਚਾਣ ਲਈ ਬੂਥ ਪੱਧਰ 'ਤੇ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ। ਬੀਤੇ ਦਿਨੀਂ ਬਠਿੰਡਾ ਵਿਖੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਦਾਇਤ ਤੇ ਲਾਏ ਅਬਜ਼ਰਵਰ, ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿਚ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਲੀਡਰਸ਼ਿਪ,ਕੌਂਸਲਰ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ,
ਕਾਂਗਰਸ ਨੂੰ ਅੱਗੇ ਲੈਕੇ ਜਾਣ ਵਾਲਿਆਂ ਦੀ ਕੀਤੀ ਜਾਵੇਗੀ ਚੋਣ : ਜਿਨ੍ਹਾਂ ਨਾਲ ਅਬਜ਼ਰਵਰਾ ਵੱਲੋਂ ਮੀਟਿੰਗ ਕੀਤੀ ਗਈ ਅਤੇ ਨਾਲ ਹੀ ਬਠਿੰਡਾ ਵਾਸੀਆਂ ਦੀ ਨਬਜ਼ ਵੀ ਟਟੋਲੀ ਗਈ। ਇਸ ਮੌਕੇ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਸਾਬਕਾ ਚੇਅਰਮੈਨ ਸੁਖਵੰਤ ਬਰਾੜ ਨੇ ਕਿਹਾ ਕਿ ਕਾਂਗਰਸ ਦਾ ਵਰਕਰ ਹੋਣਾ ਹੀ ਮਾਣ ਵਾਲੀ ਗੱਲ ਹੈ। ਆਉਂਦੀਆਂ ਲੋਕ ਸਭਾ ਚੋਣਾਂ ਲਈ ਕਾਂਗਰੇਸ ਪੂਰੀ ਤਨ ਦੇਹੀ ਨਾਲ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਯੋਗ ਉਮੀਦਵਾਰ ਅੱਗੇ ਲਿਆਉਂਦੇ ਜਾਣਗੇ, ਜੋ ਕਿ ਕਾਂਗਰਸ ਨੂੰ ਮਜ਼ਬੂਤੀ ਵੱਲ ਲੈ ਕੇ ਜਾਣਗੇ। ਇਸ ਲਈ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ ਤੇ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ ਤਾਂ ਜੋ ਉਸ ਉਮੀਦਵਾਰ ਦੀ ਚੋਣ ਕੀਤੀ ਜਾ ਸਕੇ ਜੋ ਵਰਕਰਾਂ ਦੇ ਕਰੀਬ ਹੋਵੇ। ਵਰਕਰਾਂ ਨਾਲ ਖੁੱਲ੍ਹ ਕੇ ਵਿਚਾਰ ਵਟਾਂਦਰਾ ਕਰ ਸਕੇ ਅਤੇ ਵਰਕਰ ਵੀ ਉਸ ਉਮੀਦਵਾਰ ਨੂੰ ਭਰਪੂਰ ਸਹਿਯੋਗ ਦੇਣ।
- ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਚਿਨ ਥਾਪਨ ਨੇ ਕੀਤੇ ਨਵੇਂ ਖੁਲਾਸੇ, ਕਹਿੰਦਾ ਵਾਰਦਾਤ ਤੋਂ ਪਹਿਲਾਂ ਹੀ ਲਾਰੈਂਸ ਨੇ ਭੇਜਿਆ ਸੀ ਵਿਦੇਸ਼
- ਲੁਧਿਆਣਾ 'ਚ ਬੇਅਦਬੀ ਦੀ ਕੋਸ਼ਿਸ਼, ਗੁਰਦੁਆਰਾ ਸਾਹਿਬ ਅੰਦਰ ਦਾਖਿਲ ਹੋਇਆ ਸ਼ੱਕੀ, ਪ੍ਰਬੰਧਕਾਂ ਨੇ ਚਾੜ੍ਹਿਆ ਕੁਟਾਪਾ ਫਿਰ ਕੀਤਾ ਪੁਲਿਸ ਹਵਾਲੇ
- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਹੋਈ ਬਰਾਮਦ, DGP ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ
ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਰਹੇਗੀ: ਇਸ ਮੌਕੇ ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਅਤੇ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਜਿਸ ਲਈ ਇੰਡੀਆ ਨਾਮ 'ਤੇ 32 ਪਾਰਟੀਆਂ ਪਾਰਟੀਆਂ ਦਾ ਵੱਡਾ ਗੱਠਜੋੜ ਬਣਿਆ ਹੈ। ਪਰ ਇਸ ਨਾਲ ਪੰਜਾਬ ਦੀ ਸਿਆਸਤ ਨਾਲ ਕੋਈ ਸੰਬੰਧ ਨਹੀਂ ਇਸ ਗੱਠਜੋੜ ਦਾ ਪੰਜਾਬ ਦੀ ਸਿਆਸਤ ਤੇ ਕੋਈ ਅਸਰ ਨਹੀਂ ਅਤੇ ਪੰਜਾਬ ਵਿਚ ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਦੋਸ਼ ਲਾਏ ਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ਦੇ ਪ੍ਰਾਪਾਗੰਡੇ ਭਾਜਪਾ ਵੱਲੋਂ ਫੈਲਾਏ ਜਾ ਰਹੇ ਹਨ ਉਹ ਗ਼ਲਤ ਹਨ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਇੱਕ ਪ੍ਰਫਾਰਮਾ ਵੀ ਜਾਰੀ ਕੀਤਾ ਗਿਆ,ਜਿਸ ਵਿੱਚ ਪਾਰਟੀ ਲੀਡਰਸ਼ਿਪ ਦੀਆਂ ਗਤੀਵਿਧੀਆਂ ਬਾਰੇ ਉਹ ਜਾਣੂ ਕਰਵਾਉਣਗੇ। ਇਹ ਲਿਸਟਾਂ ਹਾਈ ਕਮਾਂਡ ਨੂੰ ਭੇਜੀਆਂ ਜਾਣਗੀਆਂ। ਇਸ ਮੌਕੇ ਉਹਨਾਂ ਆਉਂਦੇ ਦਿਨਾਂ ਵਿੱਚ ਮਹਿੰਗਾਈ, ਭ੍ਰਿਸ਼ਟਾਚਾਰ, ਕੱਟੇ ਗਏ ਰਾਸ਼ਨ ਕਾਰਡ ਅਤੇ ਨਸ਼ਿਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨ ਦੀ ਗੱਲ ਵੀ ਕਹੀ।
ਭਾਜਪਾ ਦਾ ਮੋਹ ਰੱਖਣ ਵਾਲੇ ਵਰਕਰਾਂ ਨੂੰ ਚਿਤਾਵਨੀ : ਇਸ ਮੌਕੇ ਜਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਨੇ ਵਿਸ਼ਵਾਸ ਦਵਾਇਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਯੋਗ ਉਮੀਦਵਾਰ ਸਾਹਮਣੇ ਆਉਣਗੇ ਅਤੇ ਉਸ ਦੀ ਜਿੱਤ ਲਈ ਇੱਕ ਇੱਕ ਵਰਕਰ ਪੂਰੀ ਤਨਦੇਹੀ ਨਾਲ ਮਿਹਨਤ ਕਰੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਨੇ ਅਬਜ਼ਰਬਰਾਂ ਦੀ ਮੌਜੂਦਗੀ ਵਿੱਚ ਭਾਜਪਾ ਨਾਲ ਮੋਹ ਰੱਖਣ ਵਾਲੇ ਵਰਕਰਾਂ ਨੂੰ ਵੀ ਸਿੱਧੀ ਚਿਤਾਵਨੀ ਦਿੱਤੀ ਅਤੇ ਕਿਹਾ ਜਾਣਾ ਚਾਹੁੰਦਾ ਹੈ ਜਾ ਸਕਦਾ ਹੈ। ਇਸ ਨਾਲ ਪਾਰਟੀ ਨੂੰ ਕੋਈ ਪਰਵਾਹ ਨਹੀਂ ਪਰ ਹੁਣ ਪੰਜਾਬ ਕਾਂਗਰਸ ਦੀਆਂ ਹਦਾਇਤਾਂ ਤੇ ਅਨੁਸ਼ਾਸ਼ਨ ਕਮੇਟੀ ਬਣਾ ਕੇ ਅਜਿਹੇ ਦੋਗਲੀ ਸਿਆਸਤ ਕਰਨ ਵਾਲੇ ਵਰਕਰਾਂ ਤੇ ਲੀਡਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।