ਬਠਿੰਡਾ: ਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਦੌਰਾਨ ਸ਼ਹਿਰੀ ਪ੍ਰਧਾਨ ਅਰੁਣ ਵਧਾਵਣ ਨੇ ਕਿਹਾ ਕਿ ਉਨ੍ਹਾਂ ਅਕਾਲੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਦਾ ਹੱਥ ਫੜਿਆ।
ਦਰਅਸਲ, ਬੀਤੇ ਦਿਨੀਂ ਅਕਾਲੀ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਅਕਾਲੀਆਂ ਦੇ ਮਿਊਂਸਪਲ ਕੌਸਲਰਾਂ ਨੂੰ ਜ਼ਬਰਦਸਤੀ ਮੁਕੱਦਮੇ ਦਰਜ ਕਰਵਾ ਕੇ ਡਰਾ ਧਮਕਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਦੇ ਦੋਸ਼ ਲਗਾਏ ਗਏ ਸਨ।
ਅਕਾਲੀ ਦਲ 'ਚੋਂ ਕਾਂਗਰਸ ਵਿੱਚ ਸ਼ਾਮਲ ਹੋਏ ਮਿਊਂਸਪਲ ਕੌਸਲਰ ਰਾਜਿੰਦਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਾ ਧਮਕਾ ਕੇ ਨਹੀਂ ਸਗੋਂ ਉਹ ਆਪਣੀ ਮਰਜ਼ੀ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।