ਬਠਿੰਡਾ: ਦੇਸ਼ ਚ ਲਗਾਤਾਰ ਪੈਟਰੋਲ ਡੀਜ਼ਲ ਰਹੀਆਂ ਕੀਮਤਾਂ ਦੇ ਖਿਲਾਫ ਕਾਂਗਰਸ ਆਗੂਆਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਬਠਿੰਡਾ ਜ਼ਿਲ੍ਹੇ ’ਚ ਕਾਂਗਰਸ ਵਰਕਰਾਂ ਨੇ ਸਿਵਲ ਹਸਪਤਾਲ ਦੇ ਨੇੜੇ ਪੈਟਰੋਲ ਪੰਪ ’ਤੇ ਸੰਕੇਤਕ ਧਰਨਾ ਦਿੱਤਾ।
ਕਾਰਪੋਰੇਟ ਘਰਾਣਿਆਂ ਦੇ ਹੱਥਾਂ ਚ ਖੇਡ ਰਹੀ ਕੇਂਦਰ ਸਰਕਾਰ
ਇਸ ਦੌਰਾਨ ਕਾਂਗਰਸ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਆਮ ਵਰਗ ਬਹੁਤ ਜਿਆਦਾ ਪ੍ਰਭਾਵਿਤ ਹੋ ਰਿਹਾ ਹੈ। ਤੇਲ ਦੀਆਂ ਕੀਮਤਾਂ ’ਚ ਵਾਧਾ ਹੋਣ ਕਾਰਨ ਜਰੂਰਤ ਦੀਆਂ ਹੋਰ ਚੀਜ਼ਾਂ ਚ ਵੀ ਵਾਧਾ ਹੋ ਰਿਹਾ ਹੈ। ਜਿਸ ਦਾ ਭਾਰ ਆਮ ਲੋਕਾਂ ਦੀ ਜੇਬਾਂ ’ਤੇ ਪੈ ਰਿਹਾ ਹੈ। ਕੇਂਦਰ ਸਰਕਾਰ ਕਾਰਪੋਰਟੇ ਘਰਾਣਿਆਂ ਦੇ ਹੱਥਾਂ ਚ ਖੇਡ ਰਹੀ ਹੈ ਅਤੇ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੋਰੋਨਾ ਨਿਯਮਾਂ ਨੂੰ ਧਿਆਨ ਚ ਰੱਖਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਵੀ ਤੇਲ ਦੀਆਂ ਕੀਮਤਾਂ ਚ ਕੰਟਰੋਲ ਕਰਨ ਲਈ ਟੈਕਸਾਂ ਚ ਕਟੌਤੀ ਕੀਤੀ ਗਈ ਸੀ ਹੁਣ ਵੀ ਪੰਜਾਬ ਦੇ ਲੋਕਾਂ ਦੇ ਆਰਥਿਕ ਹਲਾਤਾਂ ਨੂੰ ਵੇਖਦੇ ਹੋਏ ਇਸ ਗੱਲ ਨੂੰ ਸੂਬਾ ਸਰਕਾਰ ਤੱਕ ਜਰੂਰ ਪਹੁੰਚਾਇਆ ਜਾਵੇਗਾ।
ਇਹ ਵੀ ਪੜੋ: Protests:ਮਹਿੰਗਾਈ ਨੂੰ ਲੈ ਕੇ ਮੋਟਰਸਾਈਕਲ ਨੂੰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ