ਬਠਿੰਡਾ:ਦਿੱਲੀ ਪੁਲੀਸ ਵੱਲੋਂ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਕੋਰਟ ਵਿਚ ਜਮ੍ਹਾ ਕਰਵਾਈ ਗਈ ਚਾਰਜਸ਼ੀਟ ਵਿੱਚ ਖ਼ੁਲਾਸਾ ਕੀਤਾ ਹੈ ਕਿ ਇਸ ਘਟਨਾਕ੍ਰਮ ਦੀ ਸਾਜਿਸ਼ ਨਵੰਬਰ ਵਿੱਚ ਹੀ ਬਣਾ ਲਈ ਗਈ ਸੀ ਇਸ ਪੇਸ਼ ਕੀਤੀ ਗਈ ਚਾਰਜਸ਼ੀਟ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਅਜਿਹੀਆਂ ਸਾਜ਼ਿਸ਼ਾਂ ਰਚਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਪਹਿਲਾਂ ਹੀ ਸੂਚਨਾ ਸੀ ਕਿ ਅਸੀਂ ਲਾਲ ਕਿਲ੍ਹਾ ਹਿੰਸਾ ਮਾਮਲੇ ਦੀ ਸਾਜਿਸ਼ ਬਣਾਈ ਸੀ ਤਾਂ ਪਹਿਲਾਂ ਉਸ ਵੱਲੋਂ ਮੀਟਿੰਗਾਂ ਦੌਰਾਨ ਹੀ ਇਸ ਦਾ ਖੁਲਾਸਾ ਕਿਉਂ ਨਹੀਂ ਕੀਤਾ ਗਿਆ ਅਤੇ ਕਿਉਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਇਸ ਘਟਨਾਕ੍ਰਮ ਨੂੰ ਅੰਜਾਮ ਦੇਣਾ ਚਾਹੁੰਦੀ ਸੀ ਅਤੇ ਸਾਰੇ ਘਟਨਾਕ੍ਰਮ ਪਿੱਛੇ ਕੇਂਦਰ ਸਰਕਾਰ ਦੀ ਮਨਸ਼ਾ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨਾ ਸੀ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਤਰੀਕੇ ਨਾਲ ਕੀਤਾ ਜਾ ਰਿਹਾ ਹੈ ਤੇ ਕੋਈ ਵੀ ਸਾਜਿਸ਼ ਉਨ੍ਹਾਂ ਵਲੋਂ ਨਹੀਂ ਘੜੀ ਗਈ।ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀ ਇੱਕ ਹੀ ਮੰਗ ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ:Red-Fort-Violence: ਲੱਖਾ ਸਿਧਾਣਾ ਨੇ ਮੁੜ ਦਿੱਤਾ ਦਿੱਲੀ ਪੁਲਿਸ ਨੂੰ ਝਾਂਸਾ, ਬੇਰੰਗ ਪਰਤੀ ਪੁਲਿਸ