ETV Bharat / state

ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੇ ਬੱਸ ਸਟੈਂਡ ਕੀਤਾ ਜਾਮ - ਬੱਸ ਸਟੈਂਡ ਜਾਮ

ਪਿਛਲੇ ਲੰਮੇ ਸਮੇਂ ਤੋਂ ਹੱਕੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਉਨ੍ਹਾਂ ਨਾਲ ਵਾਅਦੇ ਕਰ ਉਨ੍ਹਾਂ ਤੋਂ ਮੁੱਕਰਿਆ ਜਾ ਰਿਹਾ ਹੈ।

Contract employees jammed the bus stand
Contract employees jammed the bus stand
author img

By

Published : Jul 26, 2021, 12:58 PM IST

Updated : Jul 26, 2021, 1:39 PM IST

ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਉਨ੍ਹਾਂ ਨਾਲ ਵਾਅਦੇ ਕਰ ਉਨ੍ਹਾਂ ਤੋਂ ਮੁੱਕਰਿਆ ਜਾ ਰਿਹਾ ਹੈ।

ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਬੱਸ ਸਟੈਂਡ ਜਾਮ ਕਰਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਡਰਾਇਵਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਪਰ ਇਸ ਮੀਟਿੰਗ ਦੌਰਾਨ ਵੀ ਕੋਈ ਹੱਲ ਨਹੀਂ ਕੱਢਿਆ ਗਿਆ।

ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੇ ਬੱਸ ਸਟੈਂਡ ਕੀਤਾ ਜਾਮ

ਜਿਸ ਕਾਰਨ ਮਜਬੂਰਨ ਉਨ੍ਹਾਂ ਵੱਲੋਂ ਫੇਰ ਬੱਸ ਸਟੈਂਡ ਜਾਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਬੱਸ ਸਟੈਂਡ ਤੋਂ ਬਾਹਰ ਆਪਣੀਆਂ ਬੱਸਾਂ ਚਲਾਈਆਂ ਗਈਆਂ ਅਤੇ ਸਵਾਰੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜੋ: ਕਿਸਾਨਾਂ ਦੇ ਸਮਰਥਨ ’ਚ ਟਰੈਕਟਰ ਚਲਾ ਕੇ ਸੰਸਦ ਪਹੁੰਚੇ ਰਾਹੁਲ ਗਾਂਧੀ

Last Updated : Jul 26, 2021, 1:39 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.