ਬਠਿੰਡਾ: ਪੰਜਾਬ ਸਰਕਾਰ (Government of Punjab) ਖ਼ਿਲਾਫ਼ ਚੱਲ ਰਹੇ ਧਰਨੇ ਰੋਕਣ ਦਾ ਨਾਮ ਨਹੀਂ ਲੈ ਰਹੇ। ਧਰਨੇ ਦੇ ਰਹੇ ਮੁਲਾਜ਼ਮ ਲਗਾਤਾਰ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਇਨ੍ਹਾਂ ਮੁਲਾਜ਼ਮਾਂ ਦੇ ਪ੍ਰਦਰਸ਼ਨ ਦਾ ਸਰਕਾਰ ‘ਤੇ ਕੋਈ ਅਸਰ ਹੁੰਦਾ ਨਹੀਂ ਵਿਖਾਈ ਦੇ ਰਿਹਾ, ਪਰ ਦੂਜੇ ਪਾਸੇ ਮੁਲਾਜ਼ਮ ਵੀ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। 30 ਨਵੰਬਰ ਦਿਨ ਮੰਗਲਵਾਰ ਨੂੰ ਠੇਕਾ ਮੁਲਾਜ਼ਮਾਂ (Employees) ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਹੱਕਾਂ ਦੇ ਲਈ ਪਿਛਲੇ ਲੰਬੇ ਸਮਾਂ ਤੋਂ ਸੰਘਰਸ਼ ਕਰ ਰਹੇ ਹਾਂ, ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ (Government of Punjab) ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗ ਮੰਨ ਲੈਵੇ ਤਾਂ ਜੋ ਉਹ ਆਪਣੇ ਧਰਨੇ ਖ਼ਤਮ ਕਰਕੇ ਵਾਪਸ ਆਪਣੇ ਕੰਮਾਂ ‘ਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ (Chief Minister Charanjit Singh) ਵੱਲੋਂ ਕਈ ਵਾਰ ਉਨ੍ਹਾਂ ਨੂੰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਪਰ ਅਫਸੋਸ ਉਹ ਵੀ ਸਿਰਫ਼ ਗੱਲਾਂ ਤੱਕ ਹੀ ਸਹਿਮਤ ਰਹੇ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਡੀਸੀ ਵੱਲੋਂ ਉਨ੍ਹਾਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ, ਪਰ 6-7 ਘੰਟੇ ਦੇ ਇਤਜਾਰ ਤੋਂ ਇਲਾਵਾ ਉਨ੍ਹਾਂ ਨੂੰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਵਫ਼ਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh) ਵੱਲੋਂ ਵੱਡੇ-ਵੱਡੇ ਵਾਅਦੇ ਤੇ ਐਲਾਨ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਰਹੇ। ਇਸ ਮੌਕੇ ਵਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀ ਤਾਂ ਉਹ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ: ਹਸਪਤਾਲ ’ਚ ਦਾਖਿਲ ਹੋਇਆ ਜੰਗਲੀ ਸਾਂਬਰ, ਮਚਿਆ ਹੜਕੰਪ