ETV Bharat / state

Anand Karaj Between Two Girls : ਸਿੱਖ ਮਰਿਆਦਾ ਦੇ ਉਲਟ ਗੁਰਦੁਆਰਾ ਸਾਹਿਬ 'ਚ ਦੋ ਕੁੜੀਆਂ ਦੇ ਆਪਸ 'ਚ ਕਰਵਾਏ ਅਨੰਦ ਕਾਰਜ

author img

By ETV Bharat Punjabi Team

Published : Sep 21, 2023, 12:29 PM IST

Updated : Sep 21, 2023, 1:48 PM IST

ਬਠਿੰਡਾ ਵਿਖੇ ਇੱਕ ਗੁਰਦੁਆਰਾ ਸਾਹਿਬ ਵਿੱਚ ਦੋ ਕੁੜੀਆਂ ਨੇ ਆਪਸ ਵਿੱਚ ਵਿਆਹ ਕਰਵਾਇਆ। ਇਸ ਦੌਰਾਨ ਅਨੰਦ ਕਾਰਜ ਗੁਰਦੁਆਰਾ ਸਾਹਿਬ ਵਿਖੇ ਹੋਏ, ਜੋ ਕਿ ਸਿੱਖ ਮਰਿਯਾਦਾ ਦੇ ਉਲਟ ਹੈ। ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ ਸਿੰਘ ਦੀ ਸ਼ਿਕਾਇਤ ਕਰਦਿਆ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਉਸ ਉੱਤੇ ਕਾਰਵਾਈ ਕਰਨ (Anand Karaj Between Two Girls) ਦੀ ਮੰਗ ਕੀਤੀ ਹੈ।

Anand Karaj Between Two Girls, Bathinda
ਦੋ ਕੁੜੀਆਂ ਦੇ ਆਪਸ 'ਚ ਕਰਵਾਏ ਅਨੰਦ ਕਾਰਜ
ਸਿੱਖ ਮਰਿਆਦਾ ਦੇ ਉਲਟ ਗੁਰਦੁਆਰਾ ਸਾਹਿਬ 'ਚ ਦੋ ਕੁੜੀਆਂ ਦੇ ਆਪਸ 'ਚ ਕਰਵਾਏ ਅਨੰਦ ਕਾਰਜ

ਬਠਿੰਡਾ: ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ 'ਚ ਦੋ ਕੁੜੀਆਂ ਦਾ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ ਭਖ਼ਦਾ ਜਾ ਰਿਹਾ ਹੈ। ਦੋ ਕੁੜੀਆਂ ਦੇ ਆਨੰਦ ਕਾਰਜ ਕਰਵਾਏ ਜਾਣ ਦਾ ਪਤਾ ਚੱਲਦੇ ਹੀ ਸਿੱਖ ਜੱਥੇਬੰਦੀ ਆਗੂਆਂ ਵੱਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਤੋਹੀਨ ਕਰਨ ਵਾਲੇ ਗ੍ਰੰਥੀ ਸਿੰਘਾਂ ਖਿਲਾਫ ਸ੍ਰੀ ਅਕਾਲ ਤਖ਼ਤ ਸਹਾਇਕ ਦੇ ਜਥੇਦਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਕੀ ਹੈ ਪੂਰਾ ਮਾਮਲਾ: ਮਾਮਲਾ ਬਠਿੰਡਾ ਦੇ ਮੁਲਤਾਨੀਆਂ ਪੁਲ ਨਜਦੀਕ ਸਥਿਤੀ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਵਿੱਚ 18 ਸਤੰਬਰ ਨੂੰ ਦੋ ਕੁੜੀਆਂ ਦੇ ਅਨੰਦ ਕਾਰਜ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਸ ਗੱਲ ਦਾ ਪਤਾ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਲੱਗਾ, ਤਾਂ ਉਹ ਗੁਰਦੁਆਰਾ ਕਲਗੀਧਰ ਸਾਹਿਬ ( Two Girl Marriage In Gurudwara) ਵਿੱਚ ਪਹੁੰਚੇ। ਇਸ ਗੱਲ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਵੀ ਦਿੱਤੀ ਗਈ। ਜਿਨ੍ਹਾਂ ਵੱਲੋਂ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਜਾਣਕਾਰੀ ਲੈਣ ਲਈ ਭੇਜਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਰਨਗੇ ਫੈਸਲਾ: ਇਸ ਪੂਰੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀ ਦੇ ਆਗੂ ਪਰਮਿੰਦਰ ਸਿੰਘ ਬਲਿਆਂਵਾਲੀ ਨੇ ਦੱਸਿਆ ਕਿ ਇਹ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਗ੍ਰੰਥੀ ਸਿੰਘਾਂ ਨੇ ਅਤੇ ਮੈਨੇਜਮੈਂਟ ਕਮੇਟੀ ਨੇ ਇਸ ਗੱਲ ਤੋਂ ਜਾਣੂ ਹੋਣ ਤੋਂ ਬਾਅਦ ਵੀ ਜਾਣ ਬੁੱਝ ਕੇ ਗ਼ਲਤੀ ਕੀਤੀ ਹੈ। ਹੋ ਸਕਦਾ ਹੈ ਕਿ ਪਰਿਵਾਰ ਵਲੋਂ ਉਨ੍ਹਾਂ ਨੂੰ ਲਾਲਚ ਦਿੱਤਾ ਗਿਆ ਹੋਵੇ। ਪਰ, ਇਹ ਗ਼ਲਤੀ ਨਾ ਮਨਜ਼ੂਰ ਹੈ। ਇਸ ਗੱਲ ਦਾ ਫੈਸਲਾ ਅਕਾਲ ਤਖ਼ਤ ਜਥੇਦਾਰ ਸਾਹਿਬ ਵੱਲੋਂ ਲਿਆ ਜਾਣਾ ਹੈ, ਪਰ ਸਾਡੀ ਅਪੀਲ ਹੈ ਕਿ ਅਜਿਹੇ ਗੈਰ ਜ਼ਿੰਮੇਵਾਰ ਗ੍ਰੰਥੀ ਸਿੰਘਾਂ ਖ਼ਿਲਾਫ਼ ਸਖਤ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਸਿੱਖ ਮਰਿਆਦਾ ਦੇ ਉਲਟ ਹੈ ਅਤੇ ਗ੍ਰੰਥੀ ਸਿੰਘ ਵੱਲੋਂ ਇਸ ਸਾਰੀ ਘਟਨਾ ਨੂੰ ਜਾਣ-ਬੁੱਝ ਕੇ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ (Contrary to the Sikh Etiquette) ਮੰਗ ਕੀਤੀ ਕਿ ਇਸ ਘਟਨਾ ਦੇ ਪਿੱਛੇ ਅਸਲ ਸਾਜਿਸ਼ ਦਾ ਪਤਾ ਲਗਾ ਕੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੀ ਰਿਪੋਰਟ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੋ ਲੜਕੀਆਂ ਦੇ ਆਪਸ ਵਿੱਚ ਆਨੰਦ ਕਾਰਜ ਕਰਵਾਉਣ ਦੀ ਘਟਨਾ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਕਮੇਟੀ ਮੈਬਰਾਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ਤੇ ਜਾ ਕੇ ਘਟਨਾ ਦਾ ਜਾਇਜ਼ਾ ਲੈਣ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਤੋਂ ਇਸ ਘਟਨਾ ਸਬੰਧੀ ਸਪੱਸ਼ਟੀਕਰਨ ਮੰਗਣ। ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਹੈਡ ਗ੍ਰੰਥੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਲਿਆ ਗਿਆ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਵੱਲੋਂ ਜੋ ਗ਼ਲਤੀ ਕੀਤੀ ਗਈ ਹੈ, ਉਸ ਗ਼ਲਤੀ ਬਾਰੇ ਉਸ ਨੂੰ ਪਹਿਲਾਂ ਤੋਂ ਹੀ ਪਤਾ ਸੀ ਅਤੇ ਪਤਾ ਹੋਣ ਦੇ ਬਾਵਜੂਦ ਆਨੰਦ ਕਾਰਜ ਕਰਵਾਏ ਗਏ ਹਨ, ਜੋ ਕਿ ਸਿੱਖ ਮਰਿਆਦਾ ਦੇ ਉਲਟ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਰੀ ਰਿਪੋਰਟ ਭੇਜ ਦਿੱਤੀ ਹੈ। ਅੱਗੇ ਉਨ੍ਹਾਂ ਵੱਲੋਂ ਇਸ ਮਾਮਲੇ 'ਤੇ ਕਾਰਵਾਈ ਕੀਤੀ ਜਾਵੇਗੀ।

Last Updated : Sep 21, 2023, 1:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.