ਬਠਿੰਡਾ:ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਨਾਲ ਮ੍ਰਿਤਕਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕਈ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਲੋਕਾਂ ਦਾ ਕੋਰੋਨਾ ਚੈੱਕਅਪ ਕੀਤਾ ਜਾ ਰਿਹਾ ਹੈ।
ਵੈਕਸੀਨ ਲਗਾਈ ਜਾ ਰਹੀ ਹੈ ਲੇਕਿਨ ਫਿਰ ਵੀ ਇਹ ਮਹਾਂਵਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸ ਬਾਰੇ ਬੋਲਦੇ ਹੋਏ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਹੈ। ਉਦੋਂ ਤੋਂ ਉਨ੍ਹਾਂ ਵੱਲੋਂ ਮ੍ਰਿਤਕਾਂ ਦਾ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸੱਤ ਕੋਰੋਨਾ ਪੁਸ਼ਟੀ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰ ਵੱਲੋਂ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਉਹ ਆਪਣੇ ਵੱਲੋਂ ਹੀ ਉਹ ਮ੍ਰਿਤਕਾਂ ਦਾ ਸੰਸਕਾਰ ਕਰਦੇ ਹਨ।