ਬਠਿੰਡਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਸਖ਼ਤ ਹਦਾਇਤਾਂ ਕਰਦਿਆਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਜਿਥੇ ਕੋਰੋਨਾ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਜਾ ਰਿਹਾ ਹੈ, ਉਥੇ ਹੀ ਨਿੱਜੀ ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਰੋਨਾ ਮਰੀਜ਼ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਇੱਕ ਦਿਨ ਦਾ 25 ਤੋਂ 30 ਹਜ਼ਾਰ ਲਿਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਨੂੰ ਲੈਕੇ ਹਸਪਤਾਲਾਂ ਦੇ ਰੇਟ ਨਿਸ਼ਚਿਤ ਕੀਤੇ ਗਏ ਹਨ, ਪਰ ਬਾਵਜੂਦ ਇਸ ਦੇ ਪ੍ਰਾਈਵੇਟ ਹਸਪਤਾਲਾਂ 'ਚ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ।
ਇਸ ਸਬੰਧੀ ਸਿਵਲ ਹਸਪਤਾਲ ਦੇ ਸਿਵਲ ਸਰਜਨ ਦਾ ਕਹਿਣਾ ਕਿ ਉਨ੍ਹਾਂ ਦੇ ਧਿਆਨ 'ਚ ਹੁਣ ਤੱਕ ਕੋਈ ਅਜਿਹਾ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜ਼ਿਲ੍ਹੇ ਦੇ ਡੀ.ਸੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਅਜਿਹਾ ਜੇਕਰ ਕੋਈ ਮਾਮਲਾ ਆਉਂਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੰਜਾਬ 'ਚ ਹੋ ਰਿਹਾ 'ਮੌਤਾਂ ਦੇ ਅੰਕੜਿਆਂ' ਦਾ ਹੇਰ ਫੇਰ !