ਬਠਿੰਡਾ : ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਬਚਾਉਣ ਵਾਸਤੇ ਸਰਕਾਰ ਵੱਲੋਂ ਕੋਵਿਡ ਦੀ ਵੈਕਸੀਨ ਲਗਾਈ ਜਾ ਰਹੀ ਹੈ । ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਿਨਾਕਸ਼ੀ ਸਿੰਗਲਾ ਨੇ ਦੱਸਿਆ 16 ਜਨਵਰੀ ਤੋਂ ਹੁਣ ਤੱਕ ਜ਼ਿਲ੍ਹੇ ਦੇ ਵਿਚ 1600 ਵਿਅਕਤੀਆਂ ਨੂੰ ਵੈਕਸੀਨ ਲੱਗ ਚੁੱਕੀ ਹੈ ਜੋ ਕਿ ਹੈਲਥ ਪ੍ਰੋਫੈਸ਼ਨਲ ਨਾਲ ਜੁੜੇ ਹੋਏ ਹਨ। ਪਹਿਲੇ ਰਾਊਂਡ ਦੇ ਵਿੱਚ ਹੈਲਥ ਪ੍ਰੋਫੈਸ਼ਨਲ ਨਾਲ ਜੁੜੇ ਵਿਅਕਤੀਆਂ ਨੂੰ ਇਹ ਵੈਕਸੀਨ ਲਗਾਈ ਜਾ ਰਹੀ ਹੈ ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਵਰਕਰ ਸ਼ਾਮਿਲ ਹਨ।
ਡਾ: ਮਿਨਾਕਸ਼ੀ ਨੇ ਦੱਸਿਆ ਕਿ ਪਹਿਲਾਂ ਸ਼ੁਰੂਆਤ ਵਿੱਚ ਲੋਕਾਂ ਦੇ ਵਿੱਚ ਇਸ ਵੈਕਸੀਨ ਨੂੰ ਲੈ ਕੇ ਡਰ ਸੀ ਜੋ ਕਿ ਹੁਣ ਕਾਫ਼ੀ ਹੱਦ ਤਕ ਖ਼ਤਮ ਹੋ ਚੁੱਕਿਆ ਹੈ । ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ ਦੇ ਲਈ ਬਕਾਇਦਾ ਟ੍ਰੇਨਿੰਗ ਵੀ ਸਟਾਫ ਨੂੰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਤਿੰਨ ਹਸਪਤਾਲਾਂ ਜਿਨ੍ਹਾਂ ਵਿੱਚ ਕੋਲਡ ਸਟੋਰ ਮੇਨਟੇਨ ਕੀਤਾ ਹੈ, ਉਥੇ ਹੀ ਕੋਵਿਡ ਦੀ ਵੈਕਸੀਨ ਲਗਾਈ ਜਾ ਰਹੀ ਹੈ। ਦੱਸ ਦਈਏ ਕਿ ਪਹਿਲੇ ਰਾਊਂਡ ਵਿਚ ਹੈਲਥ ਵਰਕਰ ਨੂੰ ਵੈਕਸੀਨ ਲਗਾਈ ਜਾਣੀ ਹੈ ਅਤੇ ਉਸ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੂੰ ਇਹ ਵੈਕਸੀਨ ਲੱਗੇਗੀ।