ETV Bharat / state

Crime News:ਬੇਖੌਫ ਲੁਟੇਰੇ ਨੇ ਸੈਰ ਕਰ ਰਹੇ ਜੋੜੇ 'ਤੇ ਚਲਾਈਆਂ ਗੋਲੀਆਂ, ਦੇਖੋ ਵੀਡੀਓ - ਪੁਲਿਸ ਵੱਲੋਂ ਮਾਮਲੇ ਦੀ ਜਾਂਚ

ਕਸਬਾ ਰਾਮਪੁਰਾ ਫੂਲ ਵਿਖੇ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਸੈਰ ਕਰ ਰਹੇ ਪਤੀ ਪਤਨੀ ’ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਗੋਲੀ ਹਰਪਾਲ ਸਿੰਘ ਦੇ ਪੱਟ ’ਤੇ ਲੱਗ ਗਈ। ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬੇਖੌਫ ਲੁਟੇਰੇ: ਸੈਰ ਕਰ ਰਹੇ ਪਤੀ ਪਤਨੀ ’ਤੇ ਲੁਟੇਰਿਆ ਨੇ ਗੋਲੀਆਂ ਨਾਲ ਕੀਤਾ ਹਮਲਾ, ਦੇਖੋ ਵੀਡੀਓ

author img

By

Published : May 28, 2021, 1:03 PM IST

ਬਠਿੰਡਾ: ਸੂਬੇ ’ਚ ਲਗਾਤਾਰ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੇ ਪ੍ਰਸ਼ਾਸਨ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇਸੇ ਤਰ੍ਹਾਂ ਦੀ ਇੱਕ ਹੋਰ ਤਸਵੀਰ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਤੋਂ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਸੈਰ ਕਰ ਰਹੇ ਪਤੀ ਪਤਨੀ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਲੁੱਟੇਰਿਆ ਨੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਹਰਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਭੁੱਚੋ ਮੰਡੀ ਦੇ ਆਦੇਸ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਲੁੱਟ ਦੀ ਇਹ ਖੌਫਨਾਕ ਤਸਵੀਰ ਉੱਥੇ ਮੌਜੂਦ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ।

ਬੇਖੌਫ ਲੁਟੇਰੇ

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਤੀ ਪਤਨੀ ਜਦੋਂ ਸੜਕ ’ਤੇ ਸੈਰ ਕਰ ਰਹੇ ਸੀ ਕਿ ਇਸੇ ਦੌਰਾਨ ਦੋ ਮੋਟਰਸਾਇਕਲ ਸਵਾਰ ਨੌਜਵਾਨ ਆਏ ਅਤੇ ਉਨ੍ਹਾਂ ਵੱਲੋਂ ਔਰਤ ਦੇ ਕੰਨਾਂ ਵਿੱਚ ਪਾਈਆਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ ਔਰਤ ਦੇ ਪਤੀ ਦੀ ਲੁਟੇਰਿਆ ਨਾਲ ਹੱਥੋਪਾਈ ਵੀ ਹੋ ਗਈ। ਲੁਟੇਰਿਆ ਵੱਲੋਂ ਤਿੰਨ ਰਾਊਂਡ ਫਾਇਰ ਕੀਤੇ ਗਏ ਜਿਸ ਵਿੱਚੋਂ ਇੱਕ ਗੋਲੀ ਔਰਤ ਦੇ ਪਤੀ ਹਰਪਾਲ ਸਿੰਘ ਦੇ ਪੱਟ ’ਤੇ ਲੱਗ ਗਈ। ਜਿਸਨੂੰ ਤੁਰੰਤ ਹੀ ਹਸਪਤਾਲ ਲੈ ਕੇ ਜਾਇਆ ਗਿਆ।

ਦੂਜੇ ਪਾਸੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਦੀ ਫੁਟੇਜ ਨੂੰ ਕਬਜ਼ੇ ’ਚ ਲੈ ਲਿਆ ਹੈ। ਨਾਲ ਹੀ ਐੱਸਪੀਡੀ ਬਲਵਿੰਦਰ ਸਿੰਘ ਰੰਧਾਵਾ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜੋ: Black fungus update: ETV ਭਾਰਤ 'ਤੇ ਦੇਖੋ ਬਲੈਕ ਫੰਗਸ ਦੇ 5 ਵੱਖ-ਵੱਖ ਵੈਰੀਐਂਟ

ETV Bharat Logo

Copyright © 2024 Ushodaya Enterprises Pvt. Ltd., All Rights Reserved.