ਮਾਨਸਾ: ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਤੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ ਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੁੰਦਾ ਹੈ ਪਰ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਸਰਕਾਰ ਦੀ ਇਸ ਮੁਹਿੰਮ ਨਾਲ ਜੁੜ ਕੇ ਜਿੱਥੇ ਝੋਨੇ ਦੀ ਪਰਾਲੀ ਨੂੰ ਨਹੀਂ ਸਾੜਿਆ ਤੇ ਕਣਕ ਦੀ ਸਿੱਧੀ ਬਿਜਾਈ ਕੀਤੀ। ਉੱਥੇ ਹੀ ਇਨ੍ਹਾਂ ਫਸਲਾਂ 'ਤੇ ਹੁਣ ਸੁੰਡੀ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਗਈ ਹੈ ਅਤੇ ਕਿਸਾਨ ਕਣਕ ਨੂੰ ਵਾਹ ਕੇ ਦੁਬਾਰਾ ਬਿਜਾਈ ਕਰ ਰਹੇ ਹਨ।
ਮਾਨਸਾ ਜ਼ਿਲ੍ਹੇ ਦੇ ਪਿੰਡ ਦਲੇਲ ਸਿੰਘ ਵਾਲਾ ਉੱਭਾ ਖਿਆਲਾ ਤਾਮਕੋਟ ਭੈਣੀ ਬਾਘਾ ਅਤੇ ਕੋਟ ਲੱਲੂ ਦੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਸੁੰਡੀ ਦੇ ਬਚਾਅ ਤੋਂ ਸਪਰੇਹਾਂ ਦਾ ਛਿੜਕਾਅ ਕੀਤਾ ਜਾ ਰਿਹਾ ਤਾਂ ਕਿ ਕਣਕ ਦੀ ਫਸਲ ਨੂੰ ਬਚਾਇਆ ਜਾ ਸਕੇ ਉੱਥੇ ਹੀ ਕਿਸਾਨਾਂ ਦਾ ਦੋਸ਼ ਹੈ ਕਿ ਅਜੇ ਤੱਕ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਗਈ।
ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਪੰਜਾਬ ਸਰਕਾਰ ਦੀ ਮੁਹਿੰਮ ਨਾਲ ਜੁੜ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ ਅਤੇ ਕਣਕ ਦੀ ਸਿੱਧੀ ਬਿਜਾਈ ਕੀਤੀ ਪਰ ਉਨ੍ਹਾਂ ਦੀ ਕਣਕ ਦੀ ਫ਼ਸਲ 'ਤੇ ਸੁੰਡੀ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਕਣਕ ਦੀ ਫ਼ਸਲ ਵਾਹ ਕੇ ਦੁਬਾਰਾ ਬਿਜਾਈ ਕਰਨੀ ਪੈ ਰਹੀ ਹੈ, ਉੱਥੇ ਹੀ ਕਿਸਾਨਾਂ ਨੇ ਦੋਸ਼ ਲਾਇਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਉਨ੍ਹਾਂ ਦੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ ਗਈ।
ਇਹ ਵੀ ਪੜੋ: ਹੈਦਰਾਬਾਦ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਸਾਰੇ 4 ਮੁਲਜ਼ਮਾਂ ਦਾ ਐਨਕਾਉਂਟਰ
ਉਧਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਜਾਂਚ ਕਰ ਰਹੀਆਂ ਹਨ, ਉੱਥੇ ਹੀ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਘਬਰਾਉਣ ਨਾ ਕਿਉਂਕਿ ਜਿਨ੍ਹਾਂ ਕਿਸਾਨਾਂ ਨੇ ਅਗੇਤੀ ਕਣਕ ਦੀ ਬਿਜਾਈ ਕੀਤੀ ਹੈ ਤਾਪਮਾਨ ਜ਼ਿਆਦਾ ਹੋਣ ਕਾਰਨ ਸੁੰਡੀ ਪੈਦਾ ਹੋਈ ਹੈ ਉਹ ਜਿਵੇਂ ਜਿਵੇਂ ਤਾਪਮਾਨ ਘੱਟ ਰਿਹਾ ਹੈ ਅਤੇ ਸੁੰਡੀ ਵੀ ਖ਼ਤਮ ਹੋ ਰਹੀ ਹੈ ਉਨ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਪ੍ਰਮਾਣਿਤ ਸਪਰੇਅ ਦਾ ਛਿੜਕਾਅ ਕਰਨ ਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ।