ਬਠਿੰਡਾ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਸਰਕਾਰ ਵੀ ਸਰਕਾਰੀ ਮੁਲਾਜ਼ਮਾਂ ਨੂੰ ਖੁਸ਼ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ (CM Channy) ਵੱਲੋਂ ਸੂਬੇ ਦੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਆਪੋ-ਆਪਣੇ ਧਰਨੇ ਖ਼ਤਮ ਕਰਨ ਦੀ ਅਪੀਲ ਕੀਤੀ ਗਈ ਸੀ, ਪਰ ਮੁੱਖ ਮੰਤਰੀ ਚੰਨੀ (CM Channy) ਦੀ ਅਪੀਲ ਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਬਠਿੰਡਾ ਦੇ ਡੀਸੀ ਦਫ਼ਤਰ (DC office) ਦੇ ਸਾਰੇ ਮੁਲਜ਼ਾਮ ਹੜਤਾਲ (Strike) ‘ਤੇ ਹਨ।
ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ (Government of Punjab) ਸੋਧ ਕੇ ਪੇਅ ਕਮਿਸ਼ਨ ਨੂੰ ਲਾਗੂ ਕਰੇ ਉਨ੍ਹਾਂ ਦਾ ਕਹਿਣਾ ਹੈ ਕਿ 1/7/2015 ਤੋਂ ਡੀਏ ਦੇ ਕਿਸ਼ਤ ਦਾ ਬਕਾਇਆ ਹਾਲੇ ਤੱਕ ਪੰਜਾਬ ਸਰਕਾਰ (Government of Punjab) ਵੱਲੋਂ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਗਿਆ।
ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ (President of the Employees Federation) ਹਰਨੇਕ ਸਿੰਘ ਨੇ ਦੱਸਿਆ ਕਿ ਡੀਏ ਦੇ ਕਿਸ਼ਤ ਦੇ ਬਕਾਏ ਬਾਰੇ ਉਨ੍ਹਾਂ ਨੇ ਕਈ ਵਾਰ ਪੰਜਾਬ ਸਰਕਾਰ (Government of Punjab) ਨੂੰ ਵੱਖ-ਵੱਖ ਮੀਟਿੰਗਾਂ ਵਿੱਚ ਜਾਣੂ ਵੀ ਕਰਵਾਇਆ ਹੈ, ਪਰ ਸਰਕਾਰ ਇਸ ਮਸਲਾ ਦੇ ਕੋਈ ਹੱਲ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਸਰਕਾਰ ਜੋ ਹਰ ਸਾਲ 15 ਫੀਸਦੀ ਪੇਅ ਕਮਿਸ਼ਨ ਵਧਾਉਦੀ ਹੈ, ਉਸ ਨੂੰ ਇਸ ਸਾਲ ਵੀ ਵਧਾਇਆ ਜਾਵੇ, ਪਰ ਸਰਕਾਰ ਉਨ੍ਹਾਂ ਦਾ ਪੇਅ ਕਮਿਸ਼ਨ ਵਧਾਉਣ ਦੀ ਥਾਂ ਉਨ੍ਹਾਂ ‘ਤੇ ਤਰ੍ਹਾਂ-ਤਰ੍ਹਾਂ ਦੇ ਟੈਕਸ ਲਗਾਕੇ ਉਨ੍ਹਾਂ ਵਿੱਚੋਂ ਕਟੌਤੀ ਕਰ ਰਹੀ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਰਕਾਰ (Government) ਨੇ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨ ਲਈਆ ਸਨ, ਪਰ ਬਾਅਦ ਵਿੱਚ ਸਰਕਾਰ (Government) ਆਪਣੇ ਕੀਤੇ ਵਾਅਦਿਆਂ ਤੋਂ ਸਾਫ਼ ਮੁਕਰ ਗਈ।
ਇਸ ਮੌਕੇ ਹਰਨੇਕ ਸਿੰਘ ਨੇ ਪੰਜਾਬ ਦੀ ਮੌਜੂਦਾ ਸਰਕਾਰ (Government) ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2022 ‘ਚ ਪੰਜਾਬ ਦੀ ਕਾਂਗਰਸ ਸਰਕਾਰ ਦਾ ਉਹ ਹਾਲ ਕਰਾਂਗੇ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਸੀ।
ਇਨ੍ਹਾਂ ਮੁਲਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਕੰਮ ਕਰਵਾਉਣ ਲਈ ਆਏ ਲੋਕਾਂ ਦਾ ਕਹਿਣਾ ਹੈ, ਕਿ ਉਹ ਮੁਲਜ਼ਮਾਂ ਦੀ ਹੜਤਾਲ ਕਾਰਨ ਕਾਫ਼ੀ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ:ਬਾਗ਼ਬਾਨੀ `ਚ ਸੁਧਾਰ ਲਈ ਇਜ਼ਰਾਈਲੀ ਤਕਨੀਕ ਅਪਣਾਵਾਂਗੇ: ਰਾਣਾ ਗੁਰਜੀਤ