ਬਠਿੰਡਾ: ਜ਼ਿਲ੍ਹੇ ਦੇ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਾਹੀਨੰਗਲ ਚ ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ ਜਿਸ ਕਾਰਨ ਇਲਾਕੇ ਚ ਸਨਸਨੀ ਫੈਲ ਗਈ। ਦੱਸਦਈਏ ਕਿ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ’ਤੇ ਢਿੱਲੀ ਕਾਰਵਾਈ ਕਰਨ ਦਾ ਇਲਜ਼ਾਮ ਲਗਾਇਆ। ਨਾਲ ਹੀ ਉਨ੍ਹਾਂ ਨੇ ਡੀਐਸਪੀ ਦਫਤਰ ਨੂੰ ਘੇਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।
ਮਾਮਲੇ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ ਪਰ ਬੀਤੀ ਦੇਰ ਰਾਤ ਨੌਜਵਾਨ ਦੀ ਲਾਸ਼ ਮੰਡੀ ਨੇੜੇ ਰਜਵਾਹੇ ਚੋਂ ਮਿਲੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪਿੰਡ ਵਾਸੀਆਂ ਅਤੇ ਪਰਿਵਾਰ ਨੇ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਗੱਲ ਆਖੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਅਤੇ ਮਾਮਲੇ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਵੱਲੋਂ ਇਸੇ ਤਰ੍ਹਾਂ ਹੀ ਢਿੱਲੀ ਕਾਰਵਾਈ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਕਸਬਾ ਗੋਇੰਦਵਾਲ ਸਾਹਿਬ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ : ਵੇਖੋ ਵੀਡੀਓ
ਫਿਲਹਾਲ ਮਾਮਲੇ ਸਬੰਧੀ ਜਦੋਂ ਸਾਡੇ ਪੱਤਰਕਾਰ ਨੇ ਪੁਲਿਸ ਦਾ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਨੇ ਮਾਮਲਾ ਜਾਂਚ ਅਧਿਨ ਹੋਣ ਦਾ ਬਹਾਣਾ ਬਣਾ ਕੇ ਕੈਮਰੇ ਸਾਹਮਣੇ ਆਉਣ ਤੋਂ ਮਨਾ ਕਰ ਦਿੱਤਾ।