ਬਠਿੰਡਾ:ਸ਼ਰਾਬ ਦੀ ਬੋਤਲ ਦੇ ਉੱਤੇ ਸਾਫ਼ ਸ਼ਬਦਾਂ ਦੇ ਵਿੱਚ ਲਿਖਿਆ ਹੁੰਦਾ ਹੈ ਕਿ ਸ਼ਰਾਬ ਪੀਣਾ ਸਿਹਤ ਲਈ ਹਾਨੀਕਾਰਕ ਹੈ ਉਸ ਤੋਂ ਬਾਅਦ ਵੀ ਕਈ ਲੋਕ ਸ਼ਰਾਬ ਪੀ ਕੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਜਾਂ ਛੇਤੀ ਹੀ ਮੌਤ ਨੂੰ ਗਲ ਲਾ ਲੈਂਦੇ ਹਨ।
ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਦੁਕਾਨਦਾਰਾਂ ਵੱਲੋਂ ਨਜ਼ਦੀਕੀ ਪੁਲਿਸ ਨੂੰ ਸੁਚਿਤ ਕੀਤਾ ਗਿਆ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਪਰਿਵਾਰ ਨੂੰ ਬੁਲਾ ਕੇ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।
ਸਥਾਨਕ ਦੁਕਾਨਦਾਰ ਬੌਬੀ ਨੇ ਦੱਸਿਆ ਕਿ ਇਹ ਵਿਅਕਤੀ ਅਕਸਰ ਦੁਕਾਨਾਂ ਦੇ ਨਜ਼ਦੀਕ ਨਸ਼ੇ ਵਿੱਚ ਬੈਠਾ ਰਹਿੰਦਾ ਸੀ ਤੇ ਖਾਣ ਪੀਣ ਦਾ ਵੀ ਕੋਈ ਸਹਾਰਾ ਨਹੀਂ ਸੀ ਅਤੇ ਅੱਜ ਅਚਾਨਕ ਜ਼ਿਆਦਾ ਸ਼ਰਾਬ ਪੀਣ ਦੇ ਨਾਲ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜੋ: ਅਰਵਿੰਦ ਸਾਵੰਤ ਨੇ ਅਸਤੀਫ਼ੇ ਦਾ ਕੀਤਾ ਐਲਾਨ, ਅੱਜ ਕਰਨਗੇ ਪ੍ਰੈਸ ਕਾਨਫਰੰਸ
ਉੱਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਦੀ ਸ਼ਨਾਖ਼ਤ ਪ੍ਰਦੀਪ ਗਾਂਧੀ ਵਜੋਂ ਹੋਈ ਹੈ ਜੋ ਕਿ ਨਵੀਂ ਬਸਤੀ ਦਾ ਰਹਿਣ ਵਾਲਾ ਹੈ ਅਤੇ ਉਨ੍ਹਾਂ ਵੱਲੋਂ ਉਸਦੇ ਵਾਰਸਾਂ ਨੂੰ ਬੁਲਾ ਲਿਆ ਗਿਆ ਹੈ, ਜਿਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜਿਆ।