ETV Bharat / state

ਨਸ਼ੇ ਦੀ ਭੇਂਟ ਚੜ੍ਹਿਆ ਪੰਜਾਬ ਦਾ ਇੱਕ ਹੋਰ ਨੌਜਵਾਨ - ਇੱਕ ਹੋਰ ਨੌਜਵਾਨ

ਪੰਜਾਬ ਵਿੱਚ ਲਗਾਤਾਰ ਨੌਜਵਾਨ ਪੀੜ੍ਹੀ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ। ਬਠਿੰਡਾ ਚ ਨੌਜਵਾਨ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਮੌਤ (Death ) ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਤੇ ਕਿਸਾਨਾਂ ਜਥੇਬੰਦੀਆਂ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਲਾਸ਼ ਸੜਕ ‘ਤੇ ਰੱਖ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
author img

By

Published : Oct 10, 2021, 10:36 PM IST

ਬਠਿੰਡਾ: ਪੰਜਾਬ ਵਿੱਚ ਚਾਰ ਹਫ਼ਤਿਆਂ ਵਿਚ ਨਸ਼ੇ (drug ) ਦਾ ਲੱਕ ਤੋੜਨ ਦਾ ਦਾਅਵਾ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿੰਡ ਅੱਜ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ (drug overdose) ਕਾਰਨ ਮੌਤ (Death ) ਹੋ ਗਈ। ਨਸ਼ੇ ਦੀ ਓਵਰਡੋਜ਼ ਕਾਰਨ ਮਰੇ ਨੌਜਵਾਨ ਜੋਗਿੰਦਰ ਸਿੰਘ ਉਰਫ ਕਾਕਾ ਤੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਸੀ ਅਤੇ ਨਸ਼ੇ ਦੇ ਇੰਜੈਕਸ਼ਨ ਲਾਉਣ ਉਪਰੰਤ ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ 3 ਸਾਲਾਂ ਤੋਂ ਨਸ਼ਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਿਹੜੇ ਲੋਕ ਨਸ਼ਾ ਵੇਚਦੇ ਹਨ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਪਤਨੀ ਕੋਲ ਇੱਕ ਧੀ ਹੈ ਤੇ ਉਸ ਕੋਲ ਹੁਣ ਕੋਈ ਰੁਜ਼ਗਾਰ ਦਾ ਸਾਧਨ ਨਹੀਂ ਰਿਹਾ ਹੈ ਇਸ ਲਈ ਉਸਦੀ ਆਰਥਿਕ ਮਦਦ ਕੀਤੀ ਜਾਵੇ।

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪਰਿਵਾਰਿਕ ਮੈਂਬਰਾਂ ਵੱਲੋਂ ਪਿੰਡ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੀ ਮਦਦ ਦੇ ਨਾਲ ਲਾਸ਼ ਸੜਕ ‘ਤੇ ਰੱਖ ਪ੍ਰਸ਼ਾਸਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੋ ਵੀ ਇਸ ਮਾਮਲੇ ਦੇ ਵਿੱਚ ਦੋਸ਼ੀ ਹੈ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ ਉਹ ਧਰਨਾ ਨਹੀਂ ਚੁੱਕਣਗੇ।

ਇਹ ਵੀ ਪੜ੍ਹੋ:ਅੱਜ ਫੇਰ ਘੇਰ ਲਿਆ ਕਿਸਾਨਾਂ ਨੇ ਅਕਾਲੀ ਦਲ ਦਾ ਪ੍ਰਧਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.