ਤਲਵੰਡੀ ਸਾਬੋ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਹੱਕ ਵਿੱਚ ਫਿਰ ਉਤਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮਨੋਰਥ ਨਾਲ ਸਰਕਾਰ ਘੁਸਪੈਠ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਕੌਮ ਵੱਲੋਂ ਲਗਾਤਾਰ ਅਰਦਾਸ ਕੀਤੀ ਜਾ ਰਹੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਹਿਲਾਂ ਕਾਲਾ ਧਨ ਨੂੰ ਵਾਪਸ ਲਿਆਉਣ ਲਈ ਨੋਟਬੰਦੀ ਕੀਤੀ ਸੀ ਜਿਸ ਨਾਲ ਕਾਲਾ ਧਨ ਤਾਂ ਵਾਪਸ ਨਹੀਂ ਆਇਆ। ਫਿਰ ਸਰਕਾਰ ਨੇ ਵਪਾਰੀਆਂ ਉੱਤੇ ਜੀਐਸਟੀ ਲਾਗੂ ਕੀਤਾ ਹੈ। ਜਿਸ ਨੂੰ ਇਹ ਕਹਿ ਕੇ ਲਾਗੂ ਕੀਤਾ ਗਿਆ ਕਿ ਇਸ ਨਾਲ ਵਪਾਰੀਆਂ ਨੂੰ ਫਾਇਦਾ ਹੋਵੇਗਾ ਪਰ ਇਸ ਨਾਲ ਛੋਟੇ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਸਰਕਾਰ ਨੇ ਕਿਸਾਨਾਂ ਲਈ ਨਵੇਂ ਖੇਤੀ ਕਾਨੂੰਨਾਂ ਲੈ ਕੇ ਆਈ ਹੈ ਜੋ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਨੂੰ ਬਰਬਾਦ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਕਿਸਾਨ ਹਿੱਤਾਂ ਵਿੱਚ ਹਨ ਤਾਂ ਸਰਕਾਰ ਕਿਸਾਨਾਂ ਨੂੰ ਬੈਠ ਕੇ ਸਮਝਾਵੇ ਪਰ ਜੇ ਇਹ ਕਾਨੂੰਨ ਕਿਸਾਨਾਂ ਦੀ ਦਲੀਲਾਂ ਵਿੱਚ ਨੁਕਸਾਨਦਾਇਕ ਹਨ ਤਾਂ ਭਾਰਤ ਸਰਕਾਰ ਲੋਕ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਪਰ ਸਰਕਾਰ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮਨੋਰਥ ਨਾਲ ਸਰਕਾਰ ਘੁਸਪੈਠ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਕੌਮ ਵੱਲੋਂ ਲਗਾਤਾਰ ਅਰਦਾਸ ਕੀਤੀ ਜਾ ਰਹੀ ਹੈ।