ਬਠਿੰਡਾ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੇ ਬੈਂਡ ਦਿੱਤੇ ਜਾਣ ਤੋਂ ਬਾਅਦ ਪੀਐੱਸਪੀਸੀਐਲ ( PSPCL ) ਦੇ ਮੁਲਾਜ਼ਮਾਂ ਵੱਲੋਂ ਵੀ ਪੇ ਬੈਂਡ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਬਾਕੀ ਵਿਭਾਗਾਂ ਨੂੰ ਪੇ ਬੈਂਡ ਦਿੱਤਾ ਜਾ ਸਕਦਾ ਹੈ ਤਾਂ ਪੀ ਐਸ ਪੀ ਸੀ ਐੱਲ ਨੂੰ ਕਿਉਂ ਨਹੀਂ ਦਿੱਤਾ ਜਾ ਰਿਹਾ।ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ 18 ਅਕਤੂਬਰ ਨੂੰ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਹੈੱਡ ਆਫਿਸ ਦਾ ਘਿਰਾਓ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀ ਅਰੁਣ ਕੁਮਾਰ ਦਾ ਕਹਿਣਾ ਹੈ ਕਿ ਉਹ 27-28 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਉਤੇ ਜਾਣਗੇ। ਜੇਕਰ ਸਰਕਾਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਅਰੁਣ ਕੁਮਾਰ ਦਾ ਕਹਿਣਾ ਹੈ ਕਿ ਸਰਕਾਰ ਨੇ ਪੇ ਬੈਂਡ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਹੁਣ ਆਪਣੇ ਵਾਅਦੇ ਤੋਂ ਭੱਜ ਰਹੀ ਹੈ।ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵੀ ਪੇ ਕਮਿਸ਼ਨ ਦੀ ਕੋਈ ਸੋਧ ਨਹੀ ਕੀਤੀ ਗਈ ਹੈ।ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੇ ਕਮਿਸ਼ਨ ਵਿਚ ਸੋਧ ਕਰਕੇ ਉਸ ਨੂੰ ਦੁਆਰਾ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਮੰਗਾਂ ਨਹੀਂ ਤਾਂ ਅਸੀਂ ਵੱਡਾ ਰੋਸ ਪ੍ਰਦਰਸ਼ਨ (Protest) ਕਰਾਂਗੇ।
ਇਹ ਵੀ ਪੜੋ:ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਚੱਲਦੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕੀਤਾ ਇਹ ਉਪਰਾਲਾ