ਬਠਿੰਡਾ: ਸੂਬੇ ਦੇ ਵਿੱਚ ਮਾਈਨਿੰਗ ਮਾਫੀਆ ਦਾ ਮੁੱਦਾ ਹਮੇਸ਼ਾ ਚਰਚਾ ਦਾ ਵਿਸ਼ਾ ਰਹਿੰਦਾ ਹੈ। ਸਰਕਾਰ ਭਾਵੇਂ ਸ਼੍ਰੋਮਣੀ ਅਕਾਲੀ ਤੇ ਭਾਜਪਾ ਗੱਠਜੋੜ ਦੀ ਰਹੀ ਹੋਵੇ ਜਾਂ ਫਿਰ ਮੌਜੂਦਾ ਕਾਂਗਰਸ ਦੀ ਸਰਕਾਰ। ਲਗਾਤਾਰ ਸੂਬੇ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਮਾਈਨਿੰਗ ਦਾ ਕਾਰੋਬਾਰ ਸਵਾਲਾਂ ਦੇ ਘੇਰੇ ਵਿੱਚ ਰਹਿੰਦਾ ਹੈ ਤੇ ਸਵਾਲ ਸਰਕਾਰ ਦੀ ਕਾਰਗੁਜਾਰੀ ‘ਤੇ ਖੜ੍ਹੇ ਹੁੰਦੇ ਹਨ। ਵਿਰੋਧੀ ਪਾਰਟੀਆਂ ਦੇ ਵੱਲੋਂ ਮਾਈਨਿੰਗ ਨੂੰ ਲੈਕੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤਾ ਜਾਂਦੇ ਹਨ।
ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮਾਈਨਿੰਗ ਦੇ ਮਾਮਲੇ ਦੇ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਉਸਦੇ ਰਿਸ਼ਤੇਦਾਰ ਤੇ ਕਈ ਇਲਜ਼ਾਮ ਲਗਾਏ ਗਏ ਹਨ। ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਚੱਲ ਰਹੀ ਮਾਈਨਿੰਗ ਦਾ ਸਟਿੰਗ ਆਪ੍ਰੇਸ਼ਨ ਕਰਨ ਵਾਲੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।
ਸਾਬਕਾ ਵਿਧਾਇਕ ਨੇ ਕਿਹਾ ਕਿ ਮਾਈਨਿੰਗ ਮਾਮਲੇ ਵਿੱਚ ਭਾਵੇਂ ਮੁੱਖ ਮੰਤਰੀ ਵੱਲੋਂ ਸਿੱਟ ਬਣਾ ਦਿੱਤੀ ਗਈ ਹੈ ਪਰ ਉਹ ਸਿੱਟ ਵੱਲੋਂ ਹਾਲੇ ਤੱਕ ਕੋਈ ਵੀ ਨਤੀਜਾ ਸਾਹਮਣੇ ਨਹੀਂ ਲਿਆਂਦਾ ਗਿਆ ਜਿਸ ਦੇ ਚੱਲਦਿਆਂ ਮਜਬੂਰਨ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਅਤੇ ਉਨ੍ਹਾਂ ਰਿਸ਼ਤੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ
ਇਹ ਵੀ ਪੜ੍ਹੋ: 2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ