ETV Bharat / state

ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਵਰ੍ਹਦੇ ਮੀਂਹ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ - ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਹੋਇਆ ਹੈ। ਦੱਸ ਦਈਏ ਕਿ ਇਹ ਰੋਸ ਧਰਨਾ ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਰੱਖਿਆ।

ਕਿਸਾਨਾਂ ਵੱਲੋਂ ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

author img

By

Published : Dec 26, 2021, 5:16 PM IST

ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਖੁਸ਼ੀ ਮਨਾਈ ਸੀ,ਉਥੇ ਹੀ ਪੰਜਾਬ ਪਹੁੰਚਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ, ਬਠਿੰਡਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 23 ਦਸੰਬਰ ਤੋਂ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਹੋਇਆ ਹੈ। ਦੱਸ ਦਈਏ ਕਿ ਇਹ ਰੋਸ ਧਰਨਾ ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਰੱਖਿਆ।

ਇੱਥੇ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਰੋਸ ਪ੍ਰਦਰਸ਼ਨ ਸਿਰਫ 5 ਦਿਨਾਂ ਲਈ ਹੀ ਰੱਖਿਆ ਗਿਆ ਸੀ ਅਤੇ ਮਿੰਨੀ ਸੈਕਟਰੀਏਟ ਦਾ ਘਿਰਾਓ ਲਗਾਤਾਰ ਕੀਤਾ ਜਾ ਰਿਹਾ ਸੀ। ਪਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਲਈ 30 ਦਸੰਬਰ ਦਾ ਸਮਾਂ ਦਿੱਤੇ ਜਾਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਹ ਪ੍ਰਦਰਸ਼ਨ 30 ਦਸੰਬਰ ਤੱਕ ਵਧਾ ਦਿੱਤਾ ਗਿਆ ਸੀ।

ਕਿਸਾਨਾਂ ਵੱਲੋਂ ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਲਈ ਹਾਂ ਪੱਖੀ ਹੁੰਗਾਰਾ ਭਰਿਆ ਹੈ। ਪਰ ਹਾਲੇ ਤੱਕ ਸਿਰਫ਼ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ੇ ਦੇ ਚੈੱਕ ਹੀ ਵੰਡਣੇ ਸ਼ੁਰੂ ਕੀਤੇ ਹਨ, ਜਦੋਂ ਤੱਕ ਬਾਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਸੇਧ ਦੇਣ ਵਾਲੇ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਵਰ੍ਹਦੇ ਮੀਂਹ ਵਿੱਚ ਲੋਕਾਂ ਦਾ ਵੱਡਾ ਇਕੱਠ ਇਹ ਸੰਦੇਸ਼ ਦਿੰਦਾ ਹੈ ਕਿ ਲੋਕਾਂ ਵਿਚ ਵੱਡਾ ਰੋਹ ਹੈ, ਜਦੋਂ ਤੱਕ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰਦੀ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜੋ:- ਸੰਯੁਕਤ ਕਿਸਾਨ ਮੋਰਚਾ ਦਾ 'ਸੰਯੁਕਤ ਸਮਾਜ ਮੋਰਚਾ' ਨਾਲ ਕੋਈ ਸਬੰਧ ਨਹੀਂ: ਜਗਤਾਰ ਬਾਜਵਾ

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.