ਬਠਿੰਡਾ: ਪੰਜਾਬ ਵਿੱਚ ਡੇਂਗੂ ਦਾ ਪ੍ਰਕੋਪ (Dengue in Punjab) ਲਗਤਾਰ ਵਧਦਾ ਜਾ ਰਿਹਾ ਹੈ। ਇਸ ਵਧਦੇ ਪ੍ਰਕੋਪ ਕਰਕੇ ਸਿਹਤ ਵਿਭਾਗ (Department of Health) ਨੇ ਵੀ ਅਲਰਟ ਜਾਰੀ ਕਰ ਦਿੱਤੇ ਹਨ। ਸਿਹਤ ਵਿਭਾਗ ਦੁਆਰਾ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੁਕ (Dengue Awareness) ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਡੇਂਗੂ ਦੇ ਇਸ ਵਧਦੇ ਕਹਿਰ ਵਿੱਚ ਬਠਿਡਾ (Bathinda) ਜ਼ਿਲ੍ਹਾਂ ਪੂਰੇ ਪੰਜਾਬ ਵਿੱਚੋਂ ਤੀਸਰੇ ਨੰਬਰ ਉਤੇ ਹੈ। ਡੇਂਗੂ ਦੇ ਫੈਲਣ ਦਾ ਵੱਡਾ ਕਾਰਨ ਮੌਸਮ ਵਿੱਚ ਆਈ ਤਬਦੀਲੀ ਹੈ।
ਡੇਂਗੂ ਦੇ ਕਹਿਰ ਨੂੰ ਦੇਖਦਿਆਂ ਅੱਜ ਬਠਿੰਡਾ ਵਿਖੇ ਡਿਪਟੀ ਡਾਇਰੈਕਟਰ ਡਾ ਈਸ਼ਾ (Deputy Director Dr. Isha) ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਡੇਂਗੂ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਸਰਵੇਖਣ ਕੀਤਾ ਗਿਆ।
ਇਸ ਮੌਕੇ ਡਿਪਟੀ ਡਾਇਰੈਕਟਰ (Deputy Director) ਨੇ ਕਿਹਾ ਕਿ ਡੇਂਗੂ ਨੂੰ ਲੈ ਕੇ ਪੁਖਤਾ ਪ੍ਰਬੰਧ ਸਿਹਤ ਵਿਭਾਗ ਵੱਲੋਂ ਕੀਤੇ ਗਏ ਹਨ ਅਤੇ ਸਮੇਂ ਸਮੇਂ ਸਿਰ ਫੌਗਿੰਗ ਆਦਿ ਕਰਵਾਈ ਜਾ ਰਹੀ ਹੈ।
ਗੱਲਬਾਤ ਦੌਰਾਨ ਡਾ. ਈਸ਼ਾ ਨੇ ਕਿਹਾ ਕਿ ਲਗਾਤਾਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੁਰੱਖਿਆ ਨੂੰ ਲੈ ਕੇ ਪਾਈਆਂ ਦੀਆਂ ਖ਼ਾਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਉਨ੍ਹਾਂ ਵੱਲੋਂ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾ ਰਹੀ ਅਤੇ ਸੀਸੀਟੀਵੀ ਕੈਮਰਿਆਂ ਸਬੰਧੀ ਵੀ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਵਾਉਣਗੇ।
ਇਹ ਵੀ ਪੜ੍ਹੋ: ਕਾਲ ਬਣਿਆ ਡੇਂਗੂ, ਪਰਿਵਾਰ ਦੀਆਂ 3 ਪੀੜ੍ਹੀਆਂ ਖ਼ਤਮ !