ਬਠਿੰਡਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਜਗ੍ਹਾ-ਜਗ੍ਹਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਬੀਤੇ ਕੱਲ੍ਹ ਤੋਂ ਬਠਿੰਡਾ (Bathinda) ਵਿਖੇ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਬੈਠੇ ਕਿਸਾਨਾਂ ਦੇ ਸਮਰਥਨ ਵਿੱਚ ਹੁਣ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਦੇ ਕਾਮੇ ਵੀ ਆ ਗਏ ਹਨ।
ਡਿਪਟੀ ਕਮਿਸ਼ਨਰ (Deputy Commissioner's Office) ਦੇ ਕਾਮੇ ਕੇਂਦਰ ਸਰਕਾਰ (Central Government) ਅਤੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਸ ਘਿਰਾਓ 'ਚ ਸ਼ਾਮਿਲ ਹੋਏ। ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਲਗਾਤਾਰ ਪੰਜਾਬ ਸਰਕਾਰ (Government of Punjab) ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਣਗੌਲਾ ਕਰ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੇ ਕੀਤਾ ਮਿੰਨੀ ਸੈਕਟਰੀਏਟ ਦਾ ਘਿਰਾਓ, ਐਂਟਰੀ ਬੰਦ
ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰ ਹੋ ਕੇ ਇਕ ਫਰੰਟ ਦੇ ਉੱਪਰ ਇਕੱਠੇ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨ ਪਰਿਵਾਰਾਂ 'ਚੋਂ ਹੀ ਹਨ ਅਤੇ ਲਗਾਤਾਰ ਇਸ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਜੋ ਵਾਅਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਹਨ ਉਹ ਜਲਦ ਪੂਰੇ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ