ETV Bharat / state

ਬਠਿੰਡਾ 'ਚ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਡੇਰਾ ਪ੍ਰੇਮੀ ਦਾ ਕਤਲ, ਪੁਲਿਸ ਜਾਂਚ 'ਚ ਜੁਟੀ - dera premi shot dead

ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈਕਾ ਵਿਖੇ ਸ਼ੁੱਕਰਵਾਰ ਬਾਅਦ ਦੁਪਹਿਰ ਦੋ ਅਣਪਛਾਤੇ ਵਿਅਕਤੀਆਂ ਨੇ ਮਨੀ ਟਰਾਂਸਫਰ ਦਾ ਕੰਮ ਕਰਦੇ ਇੱਕ ਡੇਰਾ ਪ੍ਰੇਮੀ ਨੂੰ ਉਸਦੀ ਦੁਕਾਨ ਵਿੱਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।

ਬਠਿੰਡਾ 'ਚ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਡੇਰਾ ਪ੍ਰੇਮੀ ਦਾ ਕਤਲ

author img

By

Published : Nov 20, 2020, 10:42 PM IST

ਬਠਿੰਡਾ: ਜ਼ਿਲ੍ਹੇ ਅਧੀਨ ਪੈਂਦੇ ਭਗਤਾ ਭਾਈਕਾ ਵਿਖੇ ਸ਼ੁੱਕਰਵਾਰ ਬਾਅਦ ਦੁਪਹਿਰ ਦੋ ਅਣਪਛਾਤੇ ਵਿਅਕਤੀਆਂ ਨੇ ਮਨੀ ਟਰਾਂਸਫਰ ਦਾ ਕੰਮ ਕਰਦੇ ਇੱਕ ਡੇਰਾ ਪ੍ਰੇਮੀ ਨੂੰ ਉਸਦੀ ਦੁਕਾਨ ਵਿੱਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।

ਐਸਐਸਪੀ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਸ਼ਾਮ ਸਾਢੇ ਚਾਰ ਕੁ ਵਜੇ ਮਨੋਹਰ ਲਾਲ ਆਪਣੇ ਆਪਣੀ ਦੁਕਾਨ 'ਤੇ ਬੈਠਾ ਸੀ, ਜਿਸ ਦੌਰਾਨ ਨਕਾਬ ਪਾਏ ਹੋਏ ਦੋ ਅਣਪਛਾਤੇ ਵਿਅਕਤੀ ਆਏ। ਦੁਕਾਨ ਵਿੱਚ ਵੜ ਕੇ ਕੁੱਝ ਮਿੰਟਾਂ ਬਾਅਦ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਅਚਾਨਕ ਆਪਣੇ ਬੈਗ ਵਿੱਚੋਂ ਪਿਸਤੌਲਾਂ ਕੱਢ ਲਈਆਂ ਅਤੇ ਮਨੋਹਰ ਲਾਲ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਇੱਕ ਗੋਲੀ ਮਨੋਹਰ ਲਾਲ ਦੇ ਸਿਰ ਵੱਜੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਪਰੰਤੂ ਉਸ ਦੀ ਮੌਤ ਹੋ ਗਈ।

ਬਠਿੰਡਾ 'ਚ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਡੇਰਾ ਪ੍ਰੇਮੀ ਦਾ ਕਤਲ

ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਖ਼ੁਦ ਇਸ ਮਾਮਲੇ ਨੂੰ ਵੇਖ ਰਹੇ ਹਨ ਅਤੇ ਅਣਪਛਾਤੇ ਵਿਅਕਤੀਆਂ ਦੀ ਭਾਲ ਲਈ ਪੁਲਿਸ ਟੀਮਾਂ ਗਠਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲੀ ਕਿਸ ਨੇ ਚਲਾਈ ਅਤੇ ਕਿਉਂ ਚਲਾਈ? ਉਨ੍ਹਾਂ ਕਿਹਾ ਕਿ ਦੁਕਾਨ ਵਿੱਚ ਲੱਗੇ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੁਲਜ਼ਮ ਛੇਤੀ ਹੀ ਪੁਲਿਸ ਗ੍ਰਿਫ਼ਤ 'ਚ ਹੋਣਗੇ।

ਉਧਰ, ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਡੇਰਾ ਪ੍ਰੇਮੀ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਮੋਰਚਰੀ ਵਿੱਚ ਰੱਖਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.