ETV Bharat / state

Gutka Sahib Desecration : ਪਿੰਡ ਦਾਨ ਸਿੰਘ ਵਾਲਾ ਦੇ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ, ਪਾਠੀ ਸਣੇ ਡੇਰੇ ਦੇ ਮਹੰਤ 'ਤੇ ਮਾਮਲਾ ਦਰਜ - Sacrilege incident in bathinda

Sacrilege incident in bathinda: ਬਠਿੰਡਾ ਪਿੰਡ ਦਾਨ ਵਾਲਾ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਡੇਰੇ ਵਿੱਚ ਹੋਈ। ਪੁਲਿਸ ਵਲੋਂ ਇਸ ਮਾਮਲੇ ਵਿੱਚ ਪਾਠੀ ਸਣੇ ਡੇਰੇ ਦੇ ਮਹੰਤ 'ਤੇ ਮੁਕਦਮਾ ਦਰਜ ਕੀਤਾ ਹੈ।

Desecration of Gutka Sahib
Desecration of Gutka Sahib
author img

By ETV Bharat Punjabi Team

Published : Nov 13, 2023, 12:01 PM IST

ਬਠਿੰਡਾ: ਇਕ ਵਾਰ ਫਿਰ ਜ਼ਿਲ੍ਹੇ ਵਿੱਚ ਬੰਦੀ ਛੋੜ ਦਿਵਸ ਮੌਕੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਇੱਕ ਡੇਰੇ ਵਿੱਚ ਗੁਟਕਾ ਸਾਹਿਬ ਹੋਣ ਦੀ ਖ਼ਬਰ ਹੈ। ਬੇਅਦਬੀ ਮਾਮਲੇ ਵਿੱਚ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਕਤੀਆਂ ਉੱਤੇ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਚੋਂ 2 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਤੀਜਾ ਮੁਲਜ਼ਮ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ।

ਸ਼ਰਾਬ ਪੀ ਕੇ ਪਾਠ ਕਰਨ ਬੈਠਾ ਪਾਠੀ !: ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿੱਚ ਭਾਈ ਬਖਤੌਰ ਦਾਸ ਦੇ ਡੇਰੇ ਵਿੱਚ ਪਿੰਡ ਦੇ ਸੰਧੂ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਸਨ। ਭਾਈ ਬਖਤੌਰ ਦਾਸ ਡੇਰੇ ਵਿਚ ਪਾਠ ਮੌਕੇ ਆਪਣੀ ਵਾਰੀ ਲਾਉਣ ਮੌਕੇ ਪਾਠੀਆਂ ਵੱਲੋਂ ਦਾਰੂ ਪੀ ਕੇ ਪਾਠ ਕਰਨ ਲਈ ਬੈਠਣ ਦਾ ਮਾਮਲਾ ਸਾਹਮਣੇ ਆਇਆ। ਇਸ ਤੋਂ ਬਾਅਧ ਰੌਲਾ ਪੈਣ ਉੱਤੇ ਇਹ ਮਾਮਲਾ ਗਰਮਾ ਗਿਆ।

ਟਰੰਕ ਚੋਂ ਮਿਲੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ: ਇਸ ਮਾਮਲੇ ਸਬੰਧੀ ਜਦੋਂ ਪੂਰੇ ਇਲਾਕੇ ਵਿੱਚ ਰੌਲਾ ਪੈ ਗਿਆ ਤਾਂ, ਪਿੰਡ ਵਾਸੀਆਂ ਤੇ ਪਰਿਵਾਰ ਵਿੱਚ ਰੋਸ ਨਜ਼ਰ ਆਇਆ। ਜਦੋਂ ਉਕਤ ਪਰਿਵਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿੱਚ ਡੇਰੇ ਦੀ ਤਲਾਸ਼ੀ ਲਈ ਗਈ, ਤਾਂ ਡੇਰੇ ਦੇ ਕਮਰੇ ਵਿੱਚ ਪਏ ਇਕ ਟਰੰਕ ਵਿੱਚੋਂ ਫਟੇ ਹੋਏ ਗੁਟਕਾ ਸਾਹਿਬ ਦੇ ਅੰਗ ਬਰਾਮਦ ਕੀਤੇ ਗਏ, ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸੀ।

3 ਮੁਲਜ਼ਮਾਂ ਚੋਂ 2 ਕਾਬੂ, ਇੱਕ ਫ਼ਰਾਰ: ਇਸ ਉੱਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਡੇਰੇ ਦੇ ਮਹੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਕਿ ਧੂਰੀ ਦਾ ਰਹਿਣ ਵਾਲਾ ਹੈ, ਉੱਤੇ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਚੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇੱਕ ਫ਼ਰਾਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.