ETV Bharat / state

Bathinda Police : 15 ਅਗਸਤ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਸਖ਼ਤ, ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀਜੀਪੀ ਗੌਰਵ ਯਾਦਵ - Police strictness

15 ਅਗਸਤ ਦੇ ਮੱਦੇਨਜ਼ਰ, ਜਿੱਥੇ ਪੰਜਾਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਬਠਿੰਡਾ ਪਹੁੰਚੇ ਹਨ। ਇਸ ਆਜ਼ਾਦੀ ਦਿਵਸ ਦੇ ਜਸ਼ਨ ਅਤੇ ਅਮਨ ਅਮਾਨ ਨੂੰ ਭੰਗ ਕਰਨ ਲਈ ਸਮਾਜ ਵਿਰੋਧੀ ਅਨਸਰ ਕਿਸੇ ਵੀ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ, ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨਾ ਪੁਲਿਸ ਲਈ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ।

DGP Punjab Gaurav Yadav arrived to review the security arrangements on the occasion of 15th August Independence Day
Bathinda Police : 15 ਅਗਸਤ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਸਖਤ, ਪ੍ਰਬੰਧ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ ਗੌਰਵ ਯਾਦਵ
author img

By

Published : Aug 11, 2023, 3:12 PM IST

Bathinda Police : 15 ਅਗਸਤ ਦੇ ਮੱਦੇਨਜ਼ਰ ਪੰਜਾਬ 'ਚ ਸੁਰੱਖਿਆ ਸਖ਼ਤ

ਬਠਿੰਡਾ : 15 ਅਗਸਤ ਆਜ਼ਾਦੀ ਦਿਹਾੜਾ ਨਜ਼ਦੀਕ ਹੈ। ਇਸ ਨੂੰ ਲੈਕੇ ਹਮੇਸ਼ਾ ਵਾਂਗ ਪਹਿਲਾਂ ਹੀ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਹੈ ਅਤੇ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਪੁਲਿਸ ਵੱਲੋਂ ਲਗਾਤਾਰ ਨਾਕੇਬੰਦੀ ਅਤੇ ਗਸ਼ਤ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸੁਰੱਖਿਆ ਦੇ ਕਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸੇ ਤਹਿਤ ਬੀਤੇ ਦਿਨ ਬਠਿੰਡਾ ਵਿਖੇ ਵੀ ਚੌਕਸੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਡੀਜੀਪੀ ਗੌਰਵ ਯਾਦਵ ਪਹੁੰਚੇ ਅਤੇ ਨਾਲ ਹੀ, ਉਨ੍ਹਾਂ ਦੇ ਨਾਲ ਐਸਐਸਪੀ ਅਤੇ ਡੀਆਈਜੀ ਰੇਂਜ ਦੇ ਅਫ਼ਸਰ ਵੀ ਪਹੁੰਚੇ। ਇਸ ਮੌਕੇ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਤਾਂ ਜੋ ਆਉਣ ਵਾਲੇ ਦਿਨਾਂ ਲਈ ਪੁਲਿਸ ਵਿਭਾਗ ਵੱਲੋਂ ਪੂਰਨ ਤੌਰ 'ਤੇ ਤਿਆਰੀ ਕੀਤੀ ਜਾਵੇ।

ਪੰਜਾਬ ਪੁਲਿਸ ਦੀ ਫੋਰਸ ਨੂੰ ਵਧਾਉਣ ਲਈ ਨਵੀਆਂ ਭਰਤੀਆਂ : ਇਸੇ ਮੌਕੇ ਡੀਜੀਪੀ ਵੱਲੋਂ ਬਠਿੰਡਾ ਪੁਲਿਸ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਐਪਰੀਸ਼ੀਏਟ ਵੀ ਕੀਤਾ, ਹਾਲਾਂਕਿ ਇਸ ਮੌਕੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਨਜ਼ਰ ਆਏ, ਪਰ ਇਸ ਮੌਕੇ ਏਡੀਜੀਪੀ ਬਠਿੰਡਾ ਰੇਂਜ ਐੱਸਪੀਐਸ ਪਰਮਾਰ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਹੋਇਆ ਕਿਹਾ ਕਿ ਅੱਜ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਬਠਿੰਡਾ ਵਿੱਚ ਸੁਰੱਖਿਆ ਦਾ ਜਾਇਜ਼ਾ ਲਿਆ ਅਤੇ ਉਸ ਤੋਂ ਬਾਅਦ ਤਮਾਮ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ ਗਈ। ਇਸ ਮੌਕੇ ਏਡੀਜੀਪੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਪੰਜਾਬ ਪੁਲਿਸ ਦੀ ਫੋਰਸ ਨੂੰ ਵਧਾਉਣ ਦੇ ਲਈ ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ, ਜੋ ਟ੍ਰੇਨਿੰਗ ਤੋਂ ਬਾਅਦ ਜਲਦ ਡਿਊਟੀਆਂ 'ਤੇ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਠੱਲ੍ਹ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਸਮਾਜ ਵਿੱਚ ਮਾੜੇ ਅਨਸਰ ਹਨ, ਤਾਂ ਹੀ ਪੁਲਿਸ ਦੀਆਂ ਗਤੀਵਿਧੀਆਂ ਤੇਜ਼ ਹਨ। ਜੇਕਰ ਮਾੜੇ ਅਨਸਰ ਨਹੀਂ ਹੋਣਗੇ ਤਾਂ ਸ਼ਾਇਦ ਪੁਲਿਸ ਦੀ ਵੀ ਜ਼ਰੂਰਤ ਨਹੀਂ ਹੋਵੇਗੀ। ਅਜਿਹੇ ਮਾੜੇ ਅਨਸਰਾਂ ਦੇ ਖਿਲਾਫ ਲਗਾਤਾਰ ਪੰਜਾਬ ਪੁਲਿਸ ਐਕਸ਼ਨ ਵੀ ਕਰ ਰਹੀ ਹੈ।

ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ : ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡੀਜੀਪੀ ਨੇ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਉਨ੍ਹਾਂ ਨਾਲ ਸਾਂਝੇ ਕੀਤੇ। ਡੀਜੀਪੀ ਨੇ ਕਿਹਾ ਕਿ ਅਸੀਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹਾਂ ਤਾਂ ਜੋ ਇਹ ਬਲ ਦੇਸ਼ ਦੇ ਸਰਵੋਤਮ ਪੁਲਿਸ ਬਲ ਵਜੋਂ ਉਭਰ ਸਕੇ। ਹੋਰ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਅਧਿਕਾਰੀ ਪਰਮਾਰ ਤੋਂ ਫਿਰੋਜ਼ਪੁਰ ਜੇਲ੍ਹ ਦੇ ਵਿੱਚ ਮਿਲ ਰਹੇ ਮੋਬਾਈਲ ਫੋਨ ਅਤੇ ਹੋਰ ਗਤੀਵਿਧੀਆਂ ਬਾਰੇ ਪੁੱਛਿਆ ਤਾਂ, ਪਰਮਾਰ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇਸ ਮਸਲੇ 'ਤੇ ਏਡੀਜੀਪੀ ਨੇ ਕਿਹਾ ਕਿ ਇਹ ਫਿਰੋਜ਼ਪੁਰ ਜੇਲ੍ਹ ਦਾ ਮਾਮਲਾ ਹੈ,ਪਰ ਬਠਿੰਡਾ ਪੁਲਿਸ ਵੱਲੋਂ ਜਾਂਚ ਲਗਾਤਾਰ ਕਾਰਵਾਈ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦੇ ਮਸਲੇ 'ਤੇ ਏਡੀਜੀਪੀ ਨੇ ਕਿਹਾ ਕਿ ਇਸ ਮਸਲੇ 'ਤੇ ਡੀਜੀਪੀ ਗੌਰਵ ਯਾਦਵ ਪਹਿਲਾਂ ਹੀ ਬਿਆਨ ਜਾਰੀ ਕਰ ਚੁੱਕੇ ਹਨ ਕੀ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.