ਬਠਿੰਡਾ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੇਅ-ਕਮਿਸ਼ਨ ਖ਼ਿਲਾਫ਼ ਸਰਕਾਰੀ ਡਾਕਟਰ ਵੱਲੋਂ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਸਾਰੀਆਂ ਸੇਵਾਵਾਂ ਬੰਦ ਕਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਹੁੰਦੇ ਹੋਏ ਸੂਬਾ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਡਾਕਰਟਾਂ ਦੇ ਇਸ ਪ੍ਰਦਰਸ਼ਨ ਨੂੰ ਕਿਸਾਨਾਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਦੁਆਰਾ ਪੇਅ-ਕਮਿਸ਼ਨ ਲਾਗੂ ਕੀਤਾ ਗਿਆ ਹੈ ਉਸ ਨਾਲ ਉਨ੍ਹਾਂ ਦੀਆਂ ਤਨਖਾਹਾਂ ਵਧਣ ਦੀ ਬਜਾਇ ਘਟ ਰਹੀਆਂ ਹਨ। ਉਨ੍ਹਾਂ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕਰਦੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਇਹ ਕਮਿਸ਼ਨ ਦੇਣ ਦੀ ਬਜਾਇ ਉਨ੍ਹਾਂ ਦੇ ਹੱਕਾਂ ਉੱਪਰ ਡਾਕੇ ਮਾਰ ਰਹੀ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇੱਥੇ ਦੱਸ ਦਈਏ ਕਿ ਜਦੋਂ ਤੋਂ ਸੂਬਾ ਸਰਕਾਰ ਵੱਲੋਂ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਡਾਕਟਰਾਂ ਵੱਲੋਂ ਉਸੇ ਦਿਨ ਤੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਤਾਂ ਉਹ ਹਸਪਤਾਲਾਂ ਦੇ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਦੇਣਗੇ ਅਤੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦੇਣਗੇ।
ਇਹ ਵੀ ਪੜ੍ਹੋ:ਦਿੱਲੀ ਜਾਣ ਤੋਂ ਪਹਿਲਾਂ ਕੈਪਟਨ ਹਿੰਦੂ ਮੰਤਰੀ,ਵਿਧਾਇਕਾਂ ਤੇ ਆਗੂਆਂ ਨਾਲ ਲੰਚ