ਬਠਿੰਡਾ: ਸੂਬੇ ਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲਾਗੂ ਕੀਤੇ ਪੇ ਕਮੀਸ਼ਨ ਦੇ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਸਿਵਲ ਹਸਪਤਾਲ ਚ ਡਾਕਟਰਾਂ ਵੱਲੋਂ ਦੋ ਘੰਟਿਆਂ ਲਈ ਆਪਣੀਆਂ ਸੇਵਾਵਾਂ ਬੰਦ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੇ ਕਮਿਸ਼ਨ ਨਾਲ ਜਿੱਥੇ ਤਨਖਾਹਾਂ ਵਿੱਚ ਵਾਧਾ ਹੋਣਾ ਚਾਹੀਦਾ ਸੀ। ਉੱਥੇ ਹੀ ਇਨ੍ਹਾਂ ਵੱਲੋਂ ਤਿਆਰ ਕੀਤੇ ਗਏ ਪੇ ਕਮਿਸ਼ਨ ਦੀ ਰਿਪੋਰਟ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਘੱਟ ਰਹੀਆਂ ਹਨ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਦਰ ਕਿਨਾਰ ਕਰ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ 25 ਜੂਨ ਨੂੰ ਆਪਣੀਆਂ ਸਾਰੀਆਂ ਸੇਵਾਵਾਂ ਨੂੰ ਠੱਪ ਕਰ ਦੇਣਗੇ, ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।