ਬਠਿੰਡਾ: ਸਿਵਲ ਹਸਪਤਾਲ (Civil Hospital) ਵਿੱਚ ਪੇ-ਸਕੇਲ (Pay scale) ਨੂੰ ਲੈ ਕੇ ਲਗਾਤਾਰ ਡਾਕਟਰਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਡਾਕਟਰਾਂ ਵੱਲੋਂ ਆਪਣਾ ਰੋਸ ਦਰਜ ਕਰਵਾਉਂਦੇ ਹੋਏ ਓਪੀਡੀ ਸੇਵਾਵਾਂ ਅਤੇ ਸਿਰਫ਼ ਲੋੜੀਂਦੀ ਐਮਰਜੈਂਸੀ ਸੇਵਾਵਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਬੋਲਦੇ ਹੋਏ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਵਿੱਚ ਉਨ੍ਹਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੰਮ ਕੀਤਾ ਹੈ ਪਰ ਉਸ ਦੇ ਬਦਲੇ ਸਰਕਾਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਤਨਖਾਹਾਂ ਕੱਟ ਕੇ ਤੋਹਫ਼ਾ ਦਿੱਤਾ ਹੈ। ਡਾਕਟਰਾਂ ਨੇ ਸਰਕਾਰ ਖਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੇ ਮੰਗ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਵੱਲੋਂ ਇਸਦੇ ਵਿਰੋਧ ਵਿੱਚ ਸਰਕਾਰੀ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ। ਉਨ੍ਹਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਹਾਲੇ ਵੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹੀ ਨਹੀਂ ਜੇਕਰ ਸਰਕਾਰ ਵੱਲੋਂ ਹਾਲੇ ਵੀ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਪਟਿਆਲਾ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ।