ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਕਾਲਝਰਾਨੀ ਦੀ ਪੰਚਾਇਤ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਏ ਗਏ ਸਟੈਂਡ ਤੋਂ ਬਾਅਦ ਹੁਣ ਕਰੀਬ ਇੱਕ ਦਰਜਨ ਪਿੰਡਾਂ ਵੱਲੋਂ ਨਸ਼ਿਆਂ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਲੋਕਾਂ ਨੇ ਅਪੀਲ ਕੀਤੀ ਕਿ ਨਸ਼ਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ ।
ਉਨ੍ਹਾਂ ਕਿਹਾ ਨਸ਼ਾ ਕੋਹੜ ਬਣ ਚੁੱਕਿਆ ਹੈ ਅਤੇ ਨੌਜਵਾਨ ਇਸ ਅਲਾਮਤ ਕਾਰਨ ਆਪਣੇ ਘਰ ਦਾ ਕੱਲਾ ਕੱਲਾ ਸਮਾਨ ਵੇਚਣ ਲਈ ਮਜ਼ਬੂਰ ਹਨ। ਇਸ ਮੌਕੇ ਰੋਸ ਮਾਰਚ ਚ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜੇਕਰ ਪੁਲਿਸ ਪ੍ਰਸ਼ਾਸਨ ਇਸੇ ਤਰ੍ਹਾਂ ਸਹਿਯੋਗ ਦਿੰਦਾ ਰਿਹਾ ਤਾਂ ਇੱਕ ਦਿਨ ਨਸ਼ੇ ਨੂੰ ਠੱਲ੍ਹ ਜ਼ਰੂਰ ਪਵੇਗੀ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਅਤੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਹੁਣ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ’ਤੇ ਕੀਤਾ ਜਾਵੇਗਾ। ਓਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੇ ਦੀ ਅਲਾਮਤ ਨੂੰ ਛੱਡਣ ਲਈ ਹਰ ਸੰਭਵ ਯਤਨ ਕਰਨ ਵਾਲੇ ਨੌਜਵਾਨਾਂ ਦਾ ਇਲਾਜ ਪੁਲਿਸ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਵੀ ਸਖ਼ਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਹ ਸਖ਼ਤੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪੁਲਿਸ ਵੱਲੋਂ ਆਪਣੇ ਪੱਧਰ ਦੇ ਉੱਪਰ ਜਾਗਰੂਕਤਾ ਮੁਹਿੰਮ ਚਲਾਈ ਜਾਵੇ।
ਇਹ ਵੀ ਪੜ੍ਹੋ: ਪਿੰਡ ਦੇ ਲੋਕਾਂ ਦੀ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ, ਕਿਹਾ ਨਹੀਂ ਸੁਧਰੇ ਤਾਂ...