ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਪਿੰਡ ਮੱਲਾਂਵਾਲਾ (Mallanwala village of Bathinda) ਵਿੱਚ ਤੜਕੇ 2 ਵਜੇ ਦੇ ਕਰੀਬ ਐਸਟੀਐਫ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਹਰਿਆਣਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਐਸਟੀਐਫ ਦਾ ਨਾਕਾ ਤੋੜ ਕੇ ਭੱਜਣ (Attempt to escape by breaking the gate of STF) ਦੀ ਕੋਸ਼ਿਸ਼ ਕੀਤੀ।
ਪਿੰਡ ਮੱਲਾਂਵਾਲਾ ਦੇ ਪੰਚਾਇਤ ਮੈਂਬਰ ਗੁਰਬਚਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਸੀ ਕਿ ਪਿੰਡ ਵਿੱਚ ਗੋਲੀ ਚੱਲਣ ਦੀ ਆਵਾਜ਼ ਆਈ ਹੈ। ਉਨ੍ਹਾਂ ਕਿਹਾ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਮੌਜੂਦ ਹਨ, ਜਿਸ ਤੋਂ ਬਾਅਦ ਉਸ ਵੱਲੋਂ ਸਬੰਧਤ ਪੁਲਸ ਨੂੰ ਸੂਚਨਾ ਦਿੱਤੀ ਗਈ ਤਾਂ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਨਸ਼ੇ ਵਾਲੇ ਵਾਹਨ ਦੀ ਤਲਾਸ਼ੀ (Search for a vehicle containing drugs) ਲਈ।
ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਵਾਹਨ ਚਾਲਕਾਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ਨੇ ਵਾਹਨ ਨੂੰ ਘੇਰਾ ਪਾ ਲਿਆ ਅਤੇ ਵਾਹਨ ਚਾਲਕ ਕਾਰ ਨੂੰ ਛੱਡ ਕੇ ਮੌਕੇ ਤੋਂ ਫਰਾਰ (Leaving the car escaped from the scene) ਹੋ ਗਏ।
ਪੁਲਿਸ ਦਾ ਕਹਿਣਾ ਹੈ ਕਿ ਤਲਾਸ਼ੀ ਦੌਰਾਨ ਕਾਰ ਵਿੱਚੋਂ 24 ਗ੍ਰਾਮ ਹੈਰੋਇਨ ਬਰਾਮਦ (24 grams of heroin recovered from the car) ਹੋਈ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਫਰਾਰ ਨਸ਼ਾ ਤਸਕਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਤੇਜ਼ ਰਫਤਾਰ ਥਾਰ ਨੇ ਸ਼ਹਿਰ ਵਿੱਚ ਮਚਾਇਆ ਕਹਿਰ ਤੋੜੇ ਦੁਕਾਨਾਂ ਦੇ ਸ਼ੀਸ਼ੇ