ETV Bharat / state

ਨਜਾਇਜ਼ ਸਬੰਧਾਂ ਦੇ ਚੱਲਦਿਆਂ ਚਾਚੀ ਤੇ ਭਤੀਜੇ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ - ਚਾਚੀ ਤੇ ਭਤੀਜੇ ਨੇ ਕੀਤੀ ਖੁਦਕੁਸ਼ੀ

Suicide by aunt and nephew: ਬਠਿੰਡਾ 'ਚ ਨਾਜਾਇਜ਼ ਸਬੰਧਾਂ ਦੇ ਚੱਲਦੇ ਚਾਚੀ ਤੇ ਭਤੀਜੇ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਪੁਲਿਸ ਵਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਨਜਾਇਜ਼ ਸਬੰਧਾਂ ਦੇ ਚੱਲਦਿਆਂ ਚਾਚੀ ਭਤੀਜੇ ਵਲੋਂ ਖੁਦਕੁਸ਼ੀ

author img

By ETV Bharat Punjabi Team

Published : Dec 2, 2023, 10:11 PM IST

ਨਜਾਇਜ਼ ਸਬੰਧਾਂ ਦੇ ਚੱਲਦਿਆਂ ਚਾਚੀ ਭਤੀਜੇ ਵਲੋਂ ਖੁਦਕੁਸ਼ੀ

ਬਠਿੰਡਾ: ਬਠਿੰਡਾ ਦੇ ਪਿੰਡ ਰਾਏ ਕੇ ਖੁਰਦ ਦੇ ਸੂਏ ਤੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਾਨਸਨੀ ਫੈਲ ਗਈ। ਇੰਨ੍ਹਾਂ ਲਾਸ਼ਾ ਬਾਰੇ ਪੁਲਿਸ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਰਾਹਗੀਰ ਵੱਲੋਂ ਇਸ ਦੀ ਸੂਚਨਾ ਦਿੱਤੀ ਗਈ। ਇਸ ਸਬੰਧੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਦੋਵੇਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਸ 'ਚ ਮ੍ਰਿਤਕਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਮਨਦੀਪ ਕੌਰ ਵਾਸੀ ਰਾਏ ਕੇ ਖੁਰਦ ਵਜੋਂ ਹੋਈ ਹੈ।

ਨਾਜਾਇਜ਼ ਸਬੰਧਾਂ ਦੇ ਚੱਲਦੇ ਖੁਦਕੁਸ਼ੀ: ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹਨਾਂ ਦੇ ਆਪਸ ਵਿੱਚ ਪਿਛਲੇ ਕਰੀਬ ਚਾਰ ਸਾਲਾਂ ਤੋਂ ਨਾਜਾਇਜ਼ ਸੰਬੰਧ ਸਨ। ਇਹਨਾਂ ਸੰਬੰਧਾਂ ਦੇ ਚੱਲਦਿਆਂ ਪਰਿਵਾਰਿਕ ਮੈਂਬਰਾਂ ਵੱਲੋਂ ਇਹਨਾਂ ਨੂੰ ਵਾਰ-ਵਾਰ ਰੋਕਿਆ ਜਾ ਰਿਹਾ ਸੀ ਪਰ ਬੀਤੀ ਦੇਰ ਰਾਤ ਇਹਨਾਂ ਵੱਲੋ ਸੂਏ ਦੀ ਪਟੜੀ 'ਤੇ ਜਾ ਕੇ ਸਲਫਾਸ ਨਿਗਲ ਲਈ ਗਈ ਅਤੇ ਦੋਵਾਂ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਮਨਦੀਪ ਕੌਰ ਰਿਸ਼ਤੇ ਵਿੱਚ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਚਾਚੀ ਲੱਗਦੀ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਹਾਲੇ ਕੁਵਾਰਾ ਸੀ ਪਰ ਮਨਦੀਪ ਕੌਰ ਦੇ ਦੋ ਬੱਚੇ ਸਨ। ਇਸ 'ਚ ਪੁਲਿਸ ਵੱਲੋਂ ਮ੍ਰਿਤਕਾਂ ਕੋਲੋਂ ਸਲਫਾਸ ਦੀ ਪੁੜੀ ਬਰਾਮਦ ਕੀਤੀ ਗਈ ਹੈ ਅਤੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।

ਪੁਲਿਸ ਵਲੋਂ ਕੀਤੀ ਗਈ ਜਾਂਚ: ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਨੰਦਗੜ੍ਹ ਤਰਨਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਸੂਏ ਦੀ ਪਟੜੀ 'ਤੇ ਦੋ ਲਾਸ਼ਾਂ ਪਈਆਂ ਹਨ। ਜਿਨਾਂ ਸੰਬੰਧੀ ਉਹਨਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਦੋਂ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਆਪਣੀ ਚਾਚੀ ਮਨਦੀਪ ਕੌਰ ਨਾਲ ਪ੍ਰੇਮ ਸਬੰਧ ਸਨ ਤੇ ਬੀਤੀ ਰਾਤ ਇਹਨਾਂ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.