ETV Bharat / state

ਠੰਡ ਦੀ ਦਸਤਕ, ਹਸਪਤਾਲਾਂ ਵਿੱਚ ਵਧੇ ਅਲਰਜੀ ਦੇ ਮਰੀਜ਼

author img

By

Published : Nov 3, 2022, 7:05 AM IST

Updated : Nov 3, 2022, 7:56 AM IST

ਮੌਸਮ ਵਿੱਚ ਆਈ ਤਬਦੀਲੀ ਕਾਰਨ ਜ਼ਿਲ੍ਹੇ ਦੇ ਜ਼ਿਆਦਾਤਰ ਹਸਪਤਾਲਾਂ ਵਿੱਚ ਜ਼ੁਕਾਮ ਅਤੇ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋ ਗਿਆ ਹੈ। ਦੂਜੇ ਪਾਸੇ ਸ਼ਹਿਰਵਾਸੀਆਂ ਨੇ ਕਿਹਾ ਕਿ ਪਰਾਲੀ ਦੇ ਧੂੰਏ ਕਾਰਨ ਉਨ੍ਹਾਂ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ।

change in the weather, Weather In Bathinda, Stubble Burning In Bathinda
ਠੰਡ ਦੀ ਦਸਤਕ, ਹਸਪਤਾਲਾਂ ਵਿੱਚ ਵਧੇ ਅਲਰਜੀ ਦੇ ਮਰੀਜ਼

ਬਠਿੰਡਾ: ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਠੰਡ ਦੇ ਮੌਸਮ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਮੌਸਮ ਵਿੱਚ ਆਈ ਤਬਦੀਲੀ ਕਾਰਨ ਜ਼ਿਲ੍ਹੇ ਦੇ ਜ਼ਿਆਦਾਤਰ ਹਸਪਤਾਲਾਂ ਵਿੱਚ ਜ਼ੁਕਾਮ ਅਤੇ ਐਲਰਜੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋ ਗਿਆ ਹੈ। ਉੱਥੇ ਹੀ, ਡਾਕਟਰ ਇਸ ਨੂੰ ਖੇਤਾਂ ਵਿੱਚ ਸਾੜੀ ਜਾ ਰਹੀ ਪਰਾਲੀ ਦੇ ਧੂੰਏ ਕਾਰਨ ਹੋ ਰਹੇ ਪ੍ਰਦੂਸ਼ਣ ਅਤੇ ਦੀਵਾਲੀ 'ਤੇ ਸਫਾਈਆਂ ਦੌਰਾਨ ਹੋਈ ਐਲਰਜੀ ਮੰਨ ਰਹੇ ਹਨ।

ਇਸ ਸਬੰਧੀ ਡਾਕਟਰਾਂ ਵੱਲੋਂ ਸਮੇਂ ਸਿਰ ਦਵਾਈਆਂ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ। ਹਸਪਤਾਲ ਦੇ ਸੀਨੀਅਰ ਸਪੈਸ਼ਲਿਸਟ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਘਰਾਂ ਦੀ ਧੂੜ ਸਾਦੀ ਮਿੱਟੀ ਨਹੀਂ ਹੁੰਦੀ, ਸਗੋਂ ਇਸ ਵਿਚ ਹਜ਼ਾਰਾਂ ਛੋਟੇ ਬੈਕਟੀਰੀਆਂ ਛੁਪੇ ਹੁੰਦੇ ਹਨ, ਇਸ ਨੂੰ ਜੀਨੇ ਡਸਟ ਮਾਈਟ ਕਿਹਾ ਜਾਂਦਾ ਹੈ। ਇਹ ਅੱਖਾਂ ਨੂੰ ਦਿਖਾਈ ਨਹੀਂ ਦਿੰਦਾ, ਇਹ ਐਲਰਜੀ ਹੁੰਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਵਿਚ ਵਾਢੀ ਤੋਂ ਬਾਅਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਪਰਾਲੀ ਦੇ ਧੂੰਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਰਗੀਆਂ ਤਕਲੀਫ਼ਾਂ ਤੋਂ ਗੁਜ਼ਰਨਾ ਪੈ ਰਿਹਾ ਹੈ।

ਸੀਨੀਅਰ ਸਪੈਸ਼ਲਿਸਟ ਡਾ. ਜਗਰੂਪ ਸਿੰਘ ਨੇ ਕਿਹਾ ਕਿ ਖਾਸ ਤੌਰ 'ਤੇ ਜਿਹੜੇ ਲੋਕ ਪਹਿਲਾਂ ਹੀ ਦਮੇ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਵੱਧ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਿੱਚ ਪਹਿਲਾਂ ਪਹੁੰਚੇ ਮਰੀਜ਼ਾਂ ਦੀ ਗਿਣਤੀ ਸਰਦੀ ਤੇ ਜੁਖਾਮ ਵਾਲੇ ਸੀ, ਪਰ ਹੁਣ ਦੀਵਾਲੀ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ।

ਡਾਕਟਰ ਨੇ ਦੱਸਿਆ ਕਿ ਵਿਭਾਗ ਦੀ ਰਿਪੋਰਟ ਅਨੁਸਾਰ ਅਕਤੂਬਰ ਮਹੀਨੇ ਦੇ ਪਿਛਲੇ 12 ਦਿਨਾਂ ਵਿੱਚ ਸਰਕਾਰੀ ਹਸਪਤਾਲ ਦੀ 4 ਦਿਨ ਓਪੀਡੀ ਬੰਦ ਰਹਿਣ ਕਾਰਨ ਸਿਰਫ਼ 8 ਦਿਨਾਂ ਵਿੱਚ ਹੀ 5866 ਮਰੀਜ਼ ਸਿਵਲ ਹਸਪਤਾਲ ਦੀ ਓਪੀਡੀ ਵਿੱਚ ਚੈਕਅੱਪ ਲਈ ਪੁੱਜੇ ਹਨ। ਦੂਜੇ ਪਾਸੇ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਸੀਂ ਪਰਾਲੀ ਦੇ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਹਾਂ, ਆਏ ਦਿਨ ਧੂੰਏਂ ਦੇ ਬੱਦਲ ਛਾਏ ਰਹਿੰਦੇ ਹਨ।

ਇਹ ਵੀ ਪੜ੍ਹੋ: ਪਰਾਲੀ ਮੁੱਦੇ ਉਤੇ ਖੱਟਰ ਦਾ ਬਿਆਨ, ਸੀਐਮ ਮਾਨ ਕਰ ਰਹੇ ਰਾਜਨੀਤੀ

Last Updated : Nov 3, 2022, 7:56 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.