ETV Bharat / state

ਕੋਰੋਨਾ ਨੇ ਚੋਣਾਂ ਦੌਰਾਨ ਮਿਲਣ ਵਾਲੇ ਹਜ਼ਾਰਾਂ ਲੋਕਾਂ ਦੇ ਰੁਜ਼ਗਾਰ ਨੂੰ ਕੀਤਾ ਪ੍ਰਭਾਵਿਤ - ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਚੋਣ ਕਮਿਸ਼ਨ ਵੱਲੋਂ ਸੀਮਤ ਕੀਤਾ ਗਿਆ ਹੈ। ਜਿਸ ਕਾਰਨ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਕੋਰੋਨਾ ਨੇ ਚੋਣਾਂ ਦੌਰਾਨ ਮਿਲਣ ਵਾਲੇ ਹਜ਼ਾਰਾਂ ਲੋਕਾਂ ਦੇ ਰੁਜ਼ਗਾਰ ਨੂੰ ਕੀਤਾ ਪ੍ਰਭਾਵਿਤ

author img

By

Published : Jan 26, 2022, 7:32 PM IST

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਪ੍ਰਚਾਰ ਨੂੰ ਕੋਰੋਨਾ ਮਹਾਂਮਾਰੀ (Corona epidemic) ਦੇ ਚੱਲਦਿਆਂ ਚੋਣ ਕਮਿਸ਼ਨ ਵੱਲੋਂ ਸੀਮਤ ਕੀਤਾ ਗਿਆ ਹੈ। ਜਿਸ ਕਾਰਨ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬਠਿੰਡਾ ਵਿਖੇ ਸਾਊਂਡ ਦਾ ਕੰਮ ਕਰਨ ਵਾਲੇ ਗੌਰਵ ਸ਼ਰਮਾ ਨੇ ਦੱਸਿਆ ਕਿ ਅੱਗੇ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਵੱਲੋਂ ਸਾਊਂਡ ਬੁੱਕ ਕੀਤਾ ਜਾਂਦਾ ਸੀ ਅਤੇ ਇਸ ਦੌਰਾਨ ਉਨ੍ਹਾਂ ਦਾ ਵਧੀਆ ਰੁਜ਼ਗਾਰ ਚੱਲਦਾ ਸੀ ਪਰ ਇਸ ਵਾਰ ਚੋਣ ਪ੍ਰਚਾਰ ਸੀਮਿਤ ਹੋਣ ਕਾਰਨ ਉਨ੍ਹਾਂ ਦਾ ਸਾਊਂਡ ਦਾ ਕੰਮ ਬਿਲਕੁਲ ਬੰਦ ਪਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਰੋਜ਼ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਕੋਰੋਨਾ ਕਾਰਨ ਜਿੱਥੇ ਇੱਕ ਪਾਸੇ ਚੋਣ ਪ੍ਰਚਾਰ ਸੀਮਤ ਕਰ ਦਿੱਤਾ ਗਿਆ ਹੈ ਉਥੇ ਹੀ ਵਿਆਹ ਸ਼ਾਦੀਆਂ ਦਾ ਸੀਜ਼ਨ ਵੀ ਫਿੱਕਾ ਲੰਘ ਰਿਹਾ ਹੈ। ਜਿਸ ਕਾਰਨ ਹੁਣ ਉਨ੍ਹਾਂ ਨੂੰ ਸਾਊਂਡ ਦੇ ਨਾਲ- ਨਾਲ ਹੁਣ ਕੋਈ ਹੋਰ ਧੰਦਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਸਰਕਾਰ ਨੂੰ ਹੁਣ ਸਾਊਂਡ ਕਾਰੋਬਾਰੀਆਂ ਬਾਰੇ ਵੀ ਚੁੱਕਣੇ ਚਾਹੀਦੇ ਹਨ ਕਦਮ

ਬਠਿੰਡਾ ਦੇ ਗਣੇਸ਼ਾ ਬਸਤੀ ਵਸਾਉਣ ਦਾ ਕੰਮ ਕਰਨ ਵਾਲੇ ਪੰਕਜ ਕੁਮਾਰ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੀ ਉਡੀਕ ਉਨ੍ਹਾਂ ਨੂੰ ਬੇਸਬਰੀ ਨਾਲ ਹੁੰਦੀ ਸੀ ਪਰ ਇਸ ਵਾਰ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਸੀਮਤ ਕਰਨ ਤੋਂ ਬਾਅਦ ਉਨ੍ਹਾਂ ਦਾ ਰੁਜ਼ਗਾਰ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਅੱਗੇ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਚੰਗਾ ਰੁਜ਼ਗਾਰ ਮਿਲ ਜਾਂਦਾ ਸੀ ਅਤੇ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਕਮਾਈ ਕਰਦੇ ਸਨ ਪਰ ਇਸ ਵਾਰ ਟਾਵੇਂ ਟੱਲੇ ਹੀ ਸਿਆਸੀ ਪਾਰਟੀ ਵਾਲੇ ਉਨ੍ਹਾਂ ਕੋਲ ਸਾਊਂਡ ਲਈ ਆ ਰਹੇ ਹਨ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਸਾਊਂਡ ਕਾਰੋਬਾਰੀਆਂ ਬਾਰੇ ਵੀ ਕੁਝ ਨਾ ਕੁਝ ਕਦਮ ਚੁੱਕਣੇ ਚਾਹੀਦੇ ਹਨ।

ਕੋਰੋਨਾ ਨੇ ਚੋਣਾਂ ਦੌਰਾਨ ਮਿਲਣ ਵਾਲੇ ਹਜ਼ਾਰਾਂ ਲੋਕਾਂ ਦੇ ਰੁਜ਼ਗਾਰ ਨੂੰ ਕੀਤਾ ਪ੍ਰਭਾਵਿਤ

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਰੁਜ਼ਗਾਰ ਪੂਰੀ ਤਰ੍ਹਾਂ ਠੱਪ

ਬਠਿੰਡਾ ਵਿਖੇ ਟੈਂਟ ਦਾ ਕਾਰੋਬਾਰ ਕਰਨ ਵਾਲੇ ਲਵਲੀ ਟੈਂਟ ਹਾਊਸ ਦੇ ਮਾਲਕ ਵਿਸ਼ਾਲ ਮੋਗਾ ਨੇ ਕਿਹਾ ਲਾਕਡਾਊਨ ਲੱਗਣ ਅਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੁਣ ਉਨ੍ਹਾਂ ਦਾ ਰੁਜ਼ਗਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ ਅਤੇ ਇਸ ਨਾਲ ਲੇਬਰ ਵੀ ਕਾਫੀ ਹੱਦ ਤੱਕ ਪ੍ਰਭਾਵਿਤ ਹੋਈ ਹੈ। ਅੱਗੇ ਵਿਧਾਨ ਸਭਾ ਚੋਣਾਂ ਦੌਰਾਨ ਟੈਂਟ ਹਾਊਸ ਮਾਲਕਾਂ ਦੇ ਨਾਲ-ਨਾਲ ਲੇਬਰ ਨੂੰ ਵੀ ਚੰਗਾ ਰੁਜ਼ਗਾਰ ਮਿਲਦਾ ਸੀ ਪਰ ਇਸ ਵਾਰ ਪ੍ਰਚਾਰ ਸੀਮਿਤ ਹੋਣ ਕਾਰਨ ਲੇਬਰ ਵਾਪਸ ਆਪਣੇ ਦੇਸ਼ ਪਰਤ ਰਹੀਆਂ ਹਨ। ਜਿਸ ਕਾਰਨ ਟੈਂਟ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਚਾਰ ਸੀਮਿਤ ਹੋਣ ਕਾਰਨ ਸਿਆਸੀ ਪਾਰਟੀਆਂ ਵੱਲੋਂ ਵੀ ਟੈਂਟ ਲਗਾਉਣ ਸਬੰਧੀ ਘੱਟ ਵੱਧ ਹੀ ਆਰਡਰ ਦਿੱਤੇ ਜਾ ਰਹੇ ਹਨ ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਰੁਜ਼ਗਾਰ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ: Republic Day 2022: ਜੋਸ਼, ਹੌਂਸਲੇ ਅਤੇ ਉਤਸ਼ਾਹ ਨਾਲ ਪਰੇਡ ਦੀ ਸਮਾਪਤੀ, ਪਹਿਲੀ ਵਾਰ ਦਿਖਿਆ ਵਧੀਆ ਨਜ਼ਾਰਾ

ਇਸੇ ਤਰ੍ਹਾਂ ਬਠਿੰਡਾ ਵਿਖੇ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਲੱਜਾ ਰਾਮ ਦਾ ਕਹਿਣਾ ਸੀ ਕਿ ਹਾਲੇ ਤੱਕ ਉਨ੍ਹਾਂ ਨਾਲ ਕਿਸੇ ਵੀ ਸਿਆਸੀ ਪਾਰਟੀ ਨੇ ਸੰਪਰਕ ਨਹੀਂ ਕੀਤਾ ਗਿਆ। ਅੱਗੇ ਚੋਣਾਂ ਦੌਰਾਨ ਉਨ੍ਹਾਂ ਨੂੰ ਚੰਗਾ ਰੁਜ਼ਗਾਰ ਮਿਲ ਜਾਂਦਾ ਸੀ ਪਰ ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਹਾਮੀ ਨਹੀਂ ਭਰੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰਿਕਸ਼ਾ ਚਾਲਕਾਂ ਦੇ ਰੁਜ਼ਗਾਰ ਦਾ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਕੀਤਾ ਜਾਵੇ ਕਿਉਂਕਿ ਲਾਕਡਾਊਨ ਨੇ ਪਹਿਲਾਂ ਹੀ ਰਿਕਸ਼ਾ ਚਾਲਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ: ਚੰਨੀ ਦਾ ਮਜੀਠੀਆ ’ਤੇ ਤੰਜ਼ ਕਿਹਾ 'ਉੱਡ ਗਏ ਤੋਤੇ'

ETV Bharat Logo

Copyright © 2025 Ushodaya Enterprises Pvt. Ltd., All Rights Reserved.