ਬਠਿੰਡਾ: 40 ਦਿਨ ਦੀ ਪੈਰੋਲ ਉੱਤੇ ਆਏ ਡੇਰਾ ਮੁਖੀ ਰਾਮ ਰਹੀਮ ਵੱਲੋਂ ਸਾਹ ਸਤਿਨਾਮ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ 25 ਜਨਵਰੀ ਦੇ ਵਰਚੂਅਲ ਸਤਿਸੰਗ ਤੋਂ ਅੱਜ ਐਤਵਾਰ ਨੂੰ ਬਠਿੰਡਾ ਦੇ ਸਾਲਬਤਪੁਰਾ ਵਿਖੇ ਵਰਚੂਅਲ ਸਤਿਸੰਗ ਸੁਣਾਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਹੋਰ ਰਾਜਾਂ ਤੋਂ ਸੰਗਤ ਵੱਡੀ ਗਿਣਤੀ ਵਿੱਚ ਪਹੁੰਚੀ। ਇਸ ਸਤਿਸੰਗ ਦੌਰਾਨ ਹੀ ਡੇਰਾ ਸੱਚਾ ਸੌਦਾ ਵੱਲੋਂ ਨਸ਼ੇ ਖਿਲਾਫ਼ ਵੱਡੀ ਮੁਹਿੰਮ ਛੇੜਣ ਦਾ ਐਲਾਨ ਕੀਤਾ ਗਿਆ।
ਸ਼ਾਹ ਸਤਿਨਾਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਵਰਚੂਅਲ ਸਤਿਸੰਗ:- ਇਸ ਸਤਿਸੰਗ ਦੀ ਸਮਾਪਤੀ ਤੋਂ ਬਾਅਦ ਡੇਰਾ ਪ੍ਰਬੰਧਕ ਰਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼ਾਹ ਸਤਿਨਾਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਅੱਜ ਐਤਵਾਰ ਨੂੰ ਪੰਜਾਬ ਦੇ ਡੇਰਾ ਸਲਾਬਤਪੁਰਾ ਵਿਖੇ ਵਰਚੂਅਲ ਸਤਿਸੰਗ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਉੱਤਰ ਪਰਦੇਸ਼ ਤੋਂ ਪ੍ਰਵਚਨ ਕੀਤੇ ਗਏ।
ਡੇਰਾ ਸਲਾਬਤਪੁਰਾ ਵੱਲੋਂ ਕੀਤੇ ਪ੍ਰਬੰਧ ਘੱਟ ਪੈ ਗਏ:- ਇਸ ਤੋਂ ਇਲਾਵਾ ਡੇਰਾ ਪ੍ਰਬੰਧਕ ਰਾਮ ਸਿੰਘ ਨੇ ਦੱਸਿਆ ਕਿ ਜਿਸ ਹਿਸਾਬ ਨਾਲ ਡੇਰਾ ਸਲਾਬਤਪੁਰਾ ਵੱਲੋਂ ਪ੍ਰਬੰਧ ਕੀਤੇ ਗਏ ਸਨ, ਉਹ ਸਭ ਘੱਟ ਪੈ ਗਏ ਸਨ। ਕਿਉਂਕਿ ਵੱਡੀ ਗਿਣਤੀ ਵਿੱਚ ਸੰਗਤ ਡੇਰਾ ਸਲਾਬਤਪੁਰਾ ਵਿਖੇ ਪਹੁੰਚੀ। ਇਸ ਸਤਿਸੰਗ ਦੌਰਾਨ ਹੀ ਡੇਰਾ ਸੱਚਾ ਸੌਦਾ ਵੱਲੋਂ ਆਈ ਹੋਈ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਡੇਰਾ ਸੱਚਾ ਸੌਦਾ ਵੱਲੋਂ ਵੱਡੀ ਗਿਣਤੀ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ:- ਇਸ ਵਰਚੂਅਲ ਸਤਿਸੰਗ ਦੇ ਵਿਰੋਧ ਕਰਨ ਸਬੰਧੀ ਬੋਲਦਿਆਂ ਡੇਰਾ ਪ੍ਰਬੰਧਕ ਰਾਮ ਸਿੰਘ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਡੇਰੇ ਨੂੰ ਆਉਣ ਵਾਲੀ ਸੰਗਤ ਨੂੰ ਰਾਹ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਨ੍ਹਾਂ ਨੂੰ ਪੁਲਿਸ ਵੱਲੋਂ ਰਸਤੇ ਵਿੱਚੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਵੱਡੀ ਗਿਣਤੀ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਦਾ ਹਿੱਸਾ ਬਣੇ ਗਿਣਤੀ ਵਿੱਚ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਬਣਦਾ ਹਿੱਸਾ ਪਾਇਆ ਜਾ ਰਿਹਾ ਅਤੇ ਅੱਜ ਵੀ ਕੁੱਝ ਨੌਜਵਾਨ ਮੁੰਡੇ-ਕੁੜੀਆਂ ਵੀ ਨਸ਼ਾ ਛੱਡਣ ਲਈ ਇਸ ਸਤਿਸੰਗ ਵਿਚ ਪਹੁੰਚੇ ਸਨ।