ETV Bharat / state

ਬੀਐੱਸਐੱਫ ਦਾ ਦਾਇਰਾ ਵਧਾਉਣਾ ਕੇਂਦਰ ਸਰਕਾਰ ਦਾ ਸਹੀ ਫ਼ੈਸਲਾ: ਸੁਖਪਾਲ ਸਰਾਂ

ਪੰਜਾਬ ਵਿੱਚ ਸਿਆਸੀ ਮੁੱਦਾ ਬਣੇ ਬੀਐੱਸਐੱਫ (BSF) ਦੇ ਦਾਇਰੇ ਨੂੰ ਪੰਦਰਾਂ ਕਿਲੋਮੀਟਰ ਤੋਂ ਪੰਜਾਹ ਕਿਲੋਮੀਟਰ ਕਰਨ ਨੂੰ ਭਾਜਪਾ ਆਗੂ ਸੁਖਪਾਲ ਸਰਾਂ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਪੰਜਾਬ ਵਿੱਚ ਲਗਾਤਾਰ ਨਸ਼ੇ ਤਸਕਰਾਂ ਕਾਰਨ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਸਨ ਅਤੇ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜੀ ਰਹੀ ਸੀ।

ਬੀਐੱਸਐੱਫ ਦਾ ਦਾਇਰਾ ਵਧਾਉਣਾ ਕੇਂਦਰ ਸਰਕਾਰ ਦਾ ਸਹੀ ਫ਼ੈਸਲਾ: ਸੁਖਪਾਲ ਸਰਾਂ
ਬੀਐੱਸਐੱਫ ਦਾ ਦਾਇਰਾ ਵਧਾਉਣਾ ਕੇਂਦਰ ਸਰਕਾਰ ਦਾ ਸਹੀ ਫ਼ੈਸਲਾ: ਸੁਖਪਾਲ ਸਰਾਂ
author img

By

Published : Oct 17, 2021, 8:05 PM IST

ਬਠਿੰਡਾ: ਪੰਜਾਬ ਵਿੱਚ ਸਿਆਸੀ ਮੁੱਦਾ ਬਣੇ ਬੀਐੱਸਐੱਫ (BSF) ਦੇ ਦਾਇਰੇ ਨੂੰ ਪੰਦਰਾਂ ਕਿਲੋਮੀਟਰ ਤੋਂ ਪੰਜਾਹ ਕਿਲੋਮੀਟਰ ਕਰਨ ਨੂੰ ਭਾਜਪਾ ਆਗੂ ਸੁਖਪਾਲ ਸਰਾਂ ਨੇ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ਪੰਜਾਬ ਵਿੱਚ ਲਗਾਤਾਰ ਨਸ਼ੇ ਤਸਕਰਾਂ ਕਾਰਨ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਸਨ ਅਤੇ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜੀ ਰਹੀ ਸੀ।

ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਭਾਜਪਾ ਆਗੂ ਨੇ ਕਿਹਾ ਕਿ ਸਿਆਸੀ ਦਬਾਅ ਕਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ ਕਿਉਂਕਿ ਬਹੁਤੇ ਨਸ਼ਾ ਤਸਕਰਾਂ ਨੂੰ ਸਿਆਸੀ ਆਗੂ ਪਨਾਹ ਦੇ ਰਹੇ ਸਨ।

ਬੀਐੱਸਐੱਫ ਦਾ ਦਾਇਰਾ ਵਧਾਉਣਾ ਕੇਂਦਰ ਸਰਕਾਰ ਦਾ ਸਹੀ ਫ਼ੈਸਲਾ: ਸੁਖਪਾਲ ਸਰਾਂ

ਬੀਐਸਐਫ ਦੇ ਅਧੀਨ ਹੋਣ ਕਾਰਨ ਸਿਆਸੀ ਦਬਾਅ ਬਾਬਤ ਬੋਲਦਿਆਂ ਉਨ੍ਹਾਂ ਕਿਹਾ ਕਿ ਬੀਐਸਐਫ਼ (BSF)ਸੈਂਟਰਲ ਬਾਡੀ ਹੈ ਅਤੇ ਇਹ ਇੱਕ ਸੂਬੇ ਤੋਂ ਦੂਜੇ ਸੂਬੇ ਤਬਦੀਲ ਹੁੰਦੇ ਰਹਿੰਦੇ ਹਨ। ਪਰ ਪੰਜਾਬ ਪੁਲਿਸ (Punjab Police) ਦੇ ਵਿੱਚ ਜਿਹੜੇ ਸੀਨੀਅਰ ਅਧਿਕਾਰੀ ਹਨ, ਉਹ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ 'ਚ ਹੀ ਤਬਦੀਲ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੁੰਦਾ, ਤਾਂ ਅੱਜ ਬੀਐਸਐਫ ਦਾ ਦਾਇਰਾ ਵਧਾਉਣ ਦੀ ਲੋੜ ਨਹੀਂ ਪੈਣੀ ਸੀ। ਜੋ ਅੱਜ ਨਸ਼ਿਆਂ ਦਾ ਹੜ੍ਹ ਅਤੇ ਅੱਤਵਾਦ ਆਇਆ ਹੈ, ਉਹ ਪੁਲਿਸ ਦੀ ਨਲਾਇਕੀ ਕਰਕੇ ਹੀ ਹੈ।

ਉਨ੍ਹਾਂ ਕਿਹਾ ਕਿ ਸਿਆਸੀ ਦਬਾਅ ਕਾਰਨ ਕਿਸੇ ਵੀ ਅਫ਼ਸਰ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ।

ਅੱਤਵਾਦ (Terrorism) ਦੇ ਖਾਤਮੇ ਸੰਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਤਰੱਕੀਆਂ ਅਤੇ ਫਰੌਤੀਆਂ ਲੈਣ ਦੇ ਨਾਂ 'ਤੇ ਹਜ਼ਾਰਾਂ ਮੁੰਡਿਆਂ ਦਾ ਕਤਲੇਆਮ ਕੀਤਾ। ਅਤਿਵਾਦ ਮੌਕੇ ਮੁਕਾਬਲਿਆਂ ਚ ਮਾਰੇ ਗਏ ਨੌਜਵਾਨ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਕੁਰਾਹੇ ਪਏ ਨੌਜਵਾਨਾਂ ਨੂੰ ਸਿੱਖਿਆ ਦੇਣੀ ਚਾਹੀਦੀ ਸੀ ਨਾ ਕਿ ਮੌਤ ਦੇ ਘਾਟ ਉਤਾਰਿਆ ਜਾਣਾ ਚਾਹੀਦਾ ਸੀ।

ਬੀਐਸਐਫ ਦਾ ਦਾਇਰਾ ਵਧਾਏ ਜਾਣ ਦੇ ਵਿਰੋਧ ਵਿੱਚ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ 'ਤੇ ਇਕੱਠਾ ਹੋ ਕੇ ਵਿਰੋਧ ਕਰਨ ਦੇ ਦਿੱਤੇ ਗਏ ਸੱਦੇ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਜ਼ਮੀਨ ਖੁੱਸ ਚੁੱਕੀ ਹੈ, ਮੁੜ ਸੱਤਾ ਹਾਸਲ ਕਰਨ ਲਈ ਅਕਾਲੀ ਦਲ ਅਜਿਹੇ ਬਿਆਨ ਦੇ ਰਿਹਾ ਹੈ।

ਇਹ ਵੀ ਪੜ੍ਹੋ: ‘ਪੰਜਾਬ ਨੂੰ ਪਰੇਸ਼ਾਨ ਕਰਨ ਕਰਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੋਈ ਸੀ ਹੱਤਿਆ’

ETV Bharat Logo

Copyright © 2024 Ushodaya Enterprises Pvt. Ltd., All Rights Reserved.