ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋ ਰੱਖੀ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਪੁਲਿਸ ਤੇ ਲੋਕਾਂ ਵਿਚ ਡਰ ਦਾ ਮਾਹੌਲ ਬਣਾਉਣ ਲਈ ਲਗਾਤਾਰ ਕੀਤੇ ਜਾ ਰਹੇ ਫਲਾਇੰਗ ਮਾਰਚ ਅਤੇ ਜਗ੍ਹਾ-ਜਗ੍ਹਾ ਸਖਤ ਨਾਕਾਬੰਦੀ ਕੀਤੇ ਜਾਣ ਦੀ ਨਿਖੇਧੀ ਤੋਂ ਬਾਅਦ ਬਠਿੰਡਾ ਰੇਂਜ ਦੇ ਏਡੀਜੀਪੀ ਐਸਪੀਐਸ ਪਰਮਾਰ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਪੁਲੀਸ ਫੋਰਸ ਲੋਕਾਂ ਨੂੰ ਡਰਾਉਣ ਲਈ ਨਹੀਂ ਸਗੋਂ ਸੁਰੱਖਿਆ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ ਕੀਤੀ ਗਈ ਹੈ।
ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹਾਇਤਾ ਲਈ ਤਾਇਨਾਤ ਹੈ ਫੋਰਸ : ਇਹ ਸੁਰੱਖਿਆ ਸ਼ਰਧਾਲੂਆਂ ਦੀ ਸਹਾਇਤਾ ਲਈ ਲਗਾਈ ਗਈ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਕੋਈ ਸ਼ਰਾਰਤ ਕਰ ਕੇ ਡਰ ਦਾ ਮਾਹੌਲ ਪੈਦਾ ਨਾ ਕਰੇ। ਉਹ ਖੁਦ ਲੋਕਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਵਿਸਾਖੀ ਦੇ ਤਿਉਹਾਰ ਉਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਣ ਤਾਂ ਜੋ ਦੁਨੀਆਂ ਭਰ ਵਿੱਚ ਇੱਕ ਮੈਸਿਜ ਜਾ ਸਕੇ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਬੈਠਕ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਜੇਕਰ ਕਿਸੇ ਤਰ੍ਹਾਂ ਦੇ ਸਹਿਯੋਗ ਦੀ ਲੋੜ ਹੈ ਸਾਨੂੰ ਦੱਸੋ ਪੰਜਾਬ ਪੁਲਿਸ ਹਰ ਤਰ੍ਹਾਂ ਦੀ ਸਹਾਇਤਾ ਲਈ 24 ਘੰਟੇ ਤੈਨਾਤ ਹੈ।
ਇਹ ਵੀ ਪੜ੍ਹੋ : Harbhajan Singh ETO Inspection: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ
ਫੋਰਸ ਵੱਲੋਂ ਸ਼ਰਧਾਲੂਆਂ ਦੀ ਨਹੀਂ ਕੀਤੀ ਜਾ ਰਹੀ ਜਾਂਚ, ਸਿਰਫ਼ ਸ਼ੱਕੀਆਂ ਉਤੇ ਅੱਖ : ਉਨ੍ਹਾਂ ਕਿਹਾ ਕਿ ਜੋ ਵੀ ਸੁਰੱਖਿਆ ਫੋਰਸ ਤਾਇਨਾਤ ਕੀਤੀਆਂ ਗਈਆਂ ਹਨ, ਉਨ੍ਹਾਂ ਵੱਲੋਂ ਕਿਸੇ ਵੀ ਸ਼ਰਧਾਲੂ ਦੀ ਚੈਕਿੰਗ ਨਹੀਂ ਕੀਤੀ ਜਾ ਰਹੀ ਸਗੋਂ ਆਉਣ ਵਾਲੇ ਸ਼ਰਧਾਲੂਆਂ ਦੀ ਮਦਦ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਸਾਖੀ ਸਮੇਂ ਰੂਪੋਸ਼ ਹੋਏ ਅੰਮ੍ਰਿਤ ਪਾਲ ਸਿੰਘ ਵੱਲੋਂ ਸਰੰਡਰ ਕਰਨ ਦੇ ਬਿਆਨ ਉੱਪਰ ਉਨ੍ਹਾਂ ਕਿਹਾ ਕਿ ਵਿਸਾਖੀ ਸਮੇਂ ਹੀ ਕਿਉਂ ਅੰਮ੍ਰਿਤਪਾਲ ਕਿਸੇ ਸਮੇਂ ਵੀ ਆਤਮ ਸਮਰਪਣ ਕਰ ਸਕਦਾ ਹੈ। ਪੰਜਾਬ ਪੁਲਿਸ ਆਪਣੀ ਡਿਊਟੀ ਉਤੇ ਤਾਇਨਾਤ ਹੈ। ਵਿਸਾਖੀ ਮੌਕੇ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਸਬੰਧੀ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਉਪਰ ਰੈਲੀਆਂ ਕਰਨ ਦੀ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਕੋਈ ਵੀ ਸਿਆਸੀ ਆਗੂ ਕਾਨਫਰੰਸ ਕਰ ਸਕਦਾ ਹੈ।
ਇਹ ਵੀ ਪੜ੍ਹੋ : Atiq Ahmed Sabarmati Jail: ਸਾਬਰਮਤੀ ਜੇਲ੍ਹ ਵਿੱਚ ਅਤੀਕ ਦੀਆਂ ਵਧਣਗੀਆਂ ਮੁਸ਼ਕਿਲਾਂ, ਉੱਚ ਸੁਰੱਖਿਆ ਵਾਲੀ ਬੈਰਕ 'ਚ ਕੀਤਾ ਸ਼ਿਫਟ