ਬਠਿੰਡਾ: ਪੰਜਾਬ 'ਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਵੈਂਟੀਲੇਟਰ 'ਤੇ ਪਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਮੰਗਲਵਾਰ ਨੂੰ ਸਿਵਲ ਹਸਪਤਾਲ ਥਾਣੇ Bathinda police ਦੇ ਬਾਹਰ ਹੰਗਾਮਾ ਕਰ ਦਿੱਤਾ। ਇਸ ਦੌਰਾਨ ਪ੍ਰਬੰਧਕ ਮੈਂਬਰਾਂ ਨੇ ਆਰੋਪ ਲਾਇਆ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਸ ਦਾ ਜਵਾਨ ਪੁੱਤਰ ਹਸਪਤਾਲ ਵਿਚ ਵੈਂਟੀਲੇਟਰ 'ਤੇ ਪਿਆ ਹੈ ਅਤੇ ਉਸ ਦੀਆਂ ਕੁਝ ਰਿਕਾਰਡਿੰਗਾਂ ਉਸ ਕੋਲ ਹਨ। Family members allege Bathinda police
ਜਿਸ 'ਚ ਇਕ ਔਰਤ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਦੇਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ, ਪੁਲਿਸ ਮੁਲਾਜ਼ਮਾਂ ਨੂੰ ਵਾਰ-ਵਾਰ ਮਿਲਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਕਦੇ ਸਿਵਲ ਹਸਪਤਾਲ ਚੌਕੀ ਤੇ ਕਦੇ ਕੋਤਵਾਲੀ ਥਾਣੇ 'ਚ ਭੇਜੇ ਜਾ ਰਹੇ ਹਨ। ਜਿਸ ਕਾਰਨ ਉਹ ਅੱਜ ਮੰਗਲਵਾਰ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਨ੍ਹਾਂ ਆਰੋਪ ਲਗਾਇਆ ਕਿ ਪੁਲਿਸ ਦੀ ਸ਼ਹਿ ਉੱਤੇ ਨਸ਼ੇ ਦਾ ਕਾਰੋਬਾਰ ਹੋ ਰਿਹਾ ਹੈ ਅਤੇ ਇਨਸਾਫ਼ ਮਿਲਣ ਦੀ ਬਜਾਏ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਈ ਪੁਲਿਸ ਮੁਲਾਜ਼ਮਾਂ ’ਤੇ ਗੰਭੀਰ ਆਰੋਪ ਲਗਾਏ।
ਦੂਜੇ ਪਾਸੇ ਐਸ.ਐਚ.ਓ ਕੋਤਵਾਲੀ ਪਰਮਿੰਦਰ ਸਿੰਘ ਮੌਕੇ 'ਤੇ ਪਹੁੰਚੇ, ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਦੇ ਬਿਆਨ ਦਰਜ ਕਰਵਾਏ ਜਾਣਗੇ, ਉਹ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:- 'ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ'