ਬਠਿੰਡਾ: ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਉ-ਤਿਉ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਨਵੇਂ-ਨਵੇਂ ਢੰਗ ਤਰੀਕੇ ਅਪਣਾਏ ਜਾ ਰਹੇ ਹਨ, ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਅੱਗੇ ਲਿਆਂਦਾ ਜਾ ਰਿਹਾ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਨੂੰਹ ਗੁਰਰੀਤ ਸਿੰਗਲਾ ਵੱਲੋਂ ਲਗਾਤਾਰ ਚੋਣ ਮੁਹਿੰਮ ਭਖਾਈ ਹੋਈ ਹੈ।
ਇਸੇ ਦੌਰਾਨ ਹੀ ਈ.ਟੀ.ਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਰੀਤ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਸਹੁਰਾ ਸਾਹਿਬ ਸਰੂਪ ਚੰਦ ਸਿੰਗਲਾ ਵੱਲੋਂ ਕੀਤੇ ਗਏ, ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ ਤੇ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਸੀ ਕਿ ਉਹ ਆਪਣੇ ਸਹੁਰਾ ਸਾਹਿਬ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਇਸ ਮੁਕਾਬਲੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਵਿਰੋਧ ਵਿੱਚ 3 ਕਾਂਗਰਸੀ ਚੋਣ ਮੈਦਾਨ ਵਿੱਚ ਹਨ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਰੂਪ ਚੰਦ ਸਿੰਗਲਾ ਵੱਲੋਂ ਬਠਿੰਡਾ ਨੂੰ ਤਰੱਕੀਆਂ ਦੇ ਰਹਾਂ 'ਤੇ ਲਿਜਾਇਆ ਗਿਆ ਤੇ ਏਮਜ਼ ਯੂਨੀਵਰਸਿਟੀਜ਼ ਤੇ ਹੋਰ ਵੱਡੇ ਪੱਧਰ ਪ੍ਰਾਜੈਕਟ ਲਿਆਂਦੇ ਗਏ, ਇਨ੍ਹਾਂ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਹੀ ਲੋਕ ਹੁਣ ਵੱਡੀ ਗਿਣਤੀ ਵਿੱਚ ਮੁੜ ਤੋਂ ਸਰੂਪ ਚੰਦ ਸਿੰਗਲਾ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।
ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਪਿਛਲੇ 5 ਸਾਲਾਂ ਵਿੱਚ ਕੋਈ ਵੀ ਵਿਕਾਸ ਦਾ ਪ੍ਰਾਜੈਕਟ ਨਹੀਂ ਲਿਆਂਦਾ ਗਿਆ, ਸਗੋਂ ਇੱਥੇ ਨਸ਼ੇ ਤੇ ਗੁੰਡਾਗਰਦੀ ਨੂੰ ਪ੍ਰਮੋਟ ਕੀਤਾ ਗਿਆ, ਜਿਸ ਕਾਰਨ ਲੋਕ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਜਲਦੀ ਦਿਖਾ ਰਹੇ ਹਨ।
ਇਹ ਵੀ ਪੜੋ:- ਪੰਜਾਬ ਆ ਰਹੇ ਹਨ ਕੇਜਰੀਵਾਲ ਦੀ ਪਤਨੀ ਤੇ ਧੀ, ‘ਦਿਓਰ ਮਾਨ’ ਲਈ ਮੰਗਣਗੇ ਵੋਟਾਂ