ਮਾਨਸਾ: ਦਿੱਲੀ ਵਿੱਖੇ ਚੱਲ ਰਹੇ ਕਿਸਾਨੀ ਅੰਦੋਨਲ ਵਿੱਚ ਪਿੰਡ ਧਰਮਪੁਰਾ ਤੋਂ ਸ਼ਾਮਲ ਹੋਏ 75 ਸਾਲਾਂ ਕਿਸਾਨ ਪਿਆਰਾ ਸਿੰਘ ਦੀ ਬੀਮਾਰ ਹੋਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਅੰਦੋਲਨ ਵਿੱਚ ਪਿਆਰਾ ਸਿੰਘ ਆਪਣੇ ਟ੍ਰੈਕਟਰ ਟਰਾਲੀ ਸਣੇ ਦਿੱਲੀ ਧਰਨੇ ਵਿੱਚ ਸ਼ਾਮਲ ਹੋਇਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਬਿਮਾਰ ਹੋਣ ਦੇ ਚਲਦਿਆਂ ਕਿਸਾਨ ਪਿਆਰਾ ਸਿੰਘ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਕਿਸਾਨ ਨੇਤਾ ਕੁਲਵੰਤ ਸਿੰਘ ਨੇ ਪੁਸ਼ਟੀ ਕਰਦਿਆਂ ਹੋਇਆ ਦੱਸਿਆ ਕਿ ਕਿਸਾਨ ਪਿਆਰਾ ਸਿੰਘ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਹੋਇਆ ਸੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ-ਨਾਲ ਪਰਿਵਾਰ ਦੇ ਕਿਸੇ ਮੈਂਬਰ ਦੀ ਸਰਕਾਰੀ ਨੌਕਰੀ ਤੇ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਕੇਂਦਰ ਦੇ ਨਾਲ 6 ਬੈਠਕਾਂ ਬੇਨਤੀਜਾ ਰਹਿ ਚੁੱਕਿਆਂ ਹਨ। ਇਹ ਦੋ ਵੱਖ- ਵੱਖ ਵਿਚਾਰਾਂ ਦਾ ਮਤਭੇਦ ਹੈ। ਕਿਸਾਨ ਇਹ ਬਿੱਲਾਂ ਨੂੰ 'ਕਿਸਾਨ ਮਾਰੂ' ਦੱਸਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਸਿੱਧੇ ਤੌਰ 'ਤੇ ਕਿਸਾਨਾਂ ਦੀ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਦੇਣਾ ਚਾਹੁੰਦੀ ਹੈ। ਪਰ ਦੂਜੇ ਹੱਥ ਕੇਂਦਰ ਦੀ ਸਰਕਾਰ ਇਸ ਗੱਲ 'ਤੇ ਅੱਡਿਗ ਹੈ ਕਿ ਇਹ ਬਿੱਲ ਕਿਸਾਨ ਹਿਤੈਸ਼ੀ ਹੀ ਹਨ।
ਇਹ ਵੀ ਪੜ੍ਹੋ: ਪਰਾਲੀ ਸਾੜਨ ਨੂੰ ਲੈ ਕੇ ਦਰਜ ਕੀਤੇ ਮਾਮਲੇ ਦੇ ਰੋਸ ਵਜੋਂ ਕਿਸਾਨਾਂ ਨੇ ਥਾਣੇ ਬਾਹਰ ਲਾਇਆ ਧਰਨਾ