ਬਠਿੰਡਾ: ਦੇਸ਼ ਵਿੱਚ ਤਿੰਨ ਮਹੀਨੇ ਦੇ ਕਰੀਬ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਜਿਸ ਨੂੰ ਲੈ ਕੇ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਵਿੱਚ 12 ਵਜੇ ਤੋਂ ਲੈ ਕੇ 4 ਵਜੇ ਤਕ 4 ਘੰਟਿਆਂ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਜਿਸ ਨੂੰ ਲੈਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲੈਣ ਦੇ ਲਈ ਵੱਧ ਚੜ ਕੇ ਲੋਕਾਂ ਨੂੰ ਕਿਹਾ ਕੀ ਇਸ ਰੇਲ ਰੋਕੋ ਅੰਦੋਲਨ ਵਿੱਚ ਲੱਖਾਂ ਲੋਕ ਦਿੱਲੀ ਦੇ ਬਾਰਡਰ ਤੇ ਬੈਠੇ ਹਨ ਤੇ ਲੱਖਾਂ ਲੋਕ ਹੁਣ ਰੇਲ ਰੋਕੋ ਅੰਦੋਲਨ ਵਿੱਚ ਵੀ ਲੈਣ ਤਾਂ ਜੋ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਿਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਦਿੱਲੀ ਦੀ ਬਰੂਹਾਂ ਤੇ ਬੈਠ ਕੇ ਆਪਣਾ ਅੰਦੋਲਨ ਕਰ ਰਹੇ ਨੇ ਇਸ ਕਰਕੇ ਉਨ੍ਹਾਂ ਦਾ ਸਹਿਯੋਗੀ ਬਣਕੇ ਰੇਲ ਰੋਕੋ ਅੰਦੋਲਨ ਵਿੱਚ ਵੀ ਲੋਕ ਵਧ ਚੜ੍ਹ ਕੇ ਹਿੱਸਾ ਲੈਣ।