ਬਠਿੰਡਾ: ਪੰਜਾਬ ਵਿੱਚ ਇੰਨੀ ਦਿਨੀਂ ਪਰਾਲੀ ਨੂੰ ਅੱਗ ਲਗਾਉਣ ਦਾ ਮੁੱਦਾ ਭੱਖਿਆ ਹੋਇਆ ਹੈ ਅਤੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੇ ਤੇ ਦੁਸ਼ਣਬਾਜ਼ੀ ਕੀਤੀ ਜਾ ਰਹੀ ਹੈ। ਪਰ, ਦੂਜੇ ਪਾਸੇ ਕਈ ਕਿਸਾਨ ਅਜਿਹੇ ਵੀ ਹਨ, ਜੋ ਪਰਾਲੀ ਨੂੰ ਅੱਗ (Stubble Burning case in bathinda) ਨਾ ਲਾ ਕੇ ਸਿੱਧਾ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ, ਉਹ ਵੀ ਲੰਮੇ ਸਮੇਂ ਤੋਂ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਕਣਕ ਦੇ ਝਾੜ ਵਿੱਚ ਕੋਈ ਫ਼ਰਕ ਨਹੀਂ ਪਿਆ ਹੈ।
ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ: ਬਠਿੰਡਾ ਦੇ ਪਿੰਡ ਗੋਬਿੰਦਪੁਰਾ ਦੇ ਅਗਾਂਹ ਵਧੂ ਕਿਸਾਨ ਸੁਖਪਾਲ ਸਿੰਘ ਵੱਲੋਂ ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਸੁਖਪਾਲ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਿੱਧੀ ਬਿਜਾਈ ਨਾਲ ਕਣਕ ਦੇ ਝਾੜ ਵਿਚ ਕੋਈ ਫ਼ਰਕ ਨਹੀਂ ਪੈਂਦਾ, ਬਲਕਿ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ।
ਕਿਸਾਨ ਸੁਖਪਾਲ ਸਿੰਘ ਦੀ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ: ਇਸਦੇ ਨਾਲ ਹੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਬਹੁਤ ਹੀ ਨਹੀਂ ਅਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸਿੱਧੀ ਬਿਜਾਈ ਨਾਲ ਸਮਾਂ ਘੱਟ ਲਗਦਾ ਹੈ, ਉੱਥੇ ਹੀ ਕਣਕ ਵੀ ਜਲਦੀ ਉਗਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਸਿੱਧੀ ਬਿਜਾਈ ਕਰਨ ਅਤੇ ਪਰਾਲੀ ਤੋਂ ਹੈ ਖਾਦ ਦੇ ਰੂਪ ਵਿੱਚ ਕੰਮ ਲੈਣ, ਜੇਕਰ ਕਿਸਾਨ ਸਿੱਧੀ ਬਿਜਾਈ ਕਰਦੇ ਹਨ, ਤਾਂ ਉਨ੍ਹਾਂ ਦਾ ਮਾਤਰ 2000 ਦੇ ਪ੍ਰਤੀ ਏਕੜ ਦਾ ਖ਼ਰਚਾ ਆਉਂਦਾ ਹੈ ਅਤੇ ਇਸ ਨਾਲ ਵਾਤਾਵਰਣ ਪਲੀਤ ਹੋਣ ਤੋਂ ਬੱਚਦਾ ਹੈ।
ਇਹ ਵੀ ਪੜ੍ਹੋ: ਦੂਜੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਕਈ ਸ਼ਹਿਰਾਂ ਵਿੱਚ ਡਟੇ ਹੋਏ ਨੇ ਕਿਸਾਨ