ਬਠਿੰਡਾ: ਪੰਜਾਬ ਅੰਦਰ ਸੱਤਾ ਬਦਲਣ ਤੋ ਬਾਅਦ ਵੀ ਕਰਜੇ ਹੇਠ ਦੱਬੇ ਕਿਸਾਨਾਂ ਵੱਲੋ ਖੁਦਕੁਸ਼ੀ ਕਰਨ ਦਾ ਸਿਲਸਲਾ ਜਾਰੀ ਹੈ। ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿੱਚ ਚਾਰ ਭੈਣਾਂ ਇੱਕ ਇੱਕਲੋਤੇ ਭਰਾ ਤੇ ਤਿੰਨ ਬੱਚਿਆਂ ਦੇ ਪਿਤਾ ਕਿਸਾਨ ਵੱਲੋ ਕਰਜੇ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਕਿਸਾਨ ਦੇ ਸਿਰ ਤੇ ਕਰੀਬ 20 ਲੱਖ ਦਾ ਕਰਜਾ ਸੀ ਤੇ ਕਿਸਾਨ ਕੋਲ ਮਹਿਜ 5 ਏਕੜ ਜਮੀਨ ਹੈ। ਹੁਣ ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਦਾ ਕਰਜ਼ਾ ਮਾਫ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਕੀ ਹੈ ਮਾਮਲਾ: ਪਿੰਡ ਵਾਸੀਆਂ ਨੇ ਦੱਸਿਆ ਕਿ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਕਰਜੇ ਤੋ ਪ੍ਰੇਸ਼ਾਨ ਕਿਸਾਨ ਨਛੱਤਰ ਸਿੰਘ ਤੋਤਾ (42) ਪੁੱਤਰ ਜਰਨੈਲ ਸਿੰਘ ਨੇ ਕਰਜ਼ੇ ਦੀ ਤੰਗੀ ਦੇ ਚਲਦਿਆਂ ਆਪਣੇ ਹੀ ਖੇਤ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ਉੱਤੇ ਸਰਕਾਰੀ ਤੇ ਗ਼ੈਰ ਸਰਕਾਰੀ ਬੈਂਕਾਂ ਤੋਂ 20 ਲੱਖ ਦਾ ਕਰਜ਼ਾ ਸੀ ਜਿਸ ਤੋਂ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨ ਉੇਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜਾਨ ਲੈ ਲਈ।
ਮ੍ਰਿਤਕ ਕਿਸਾਨ ਨਛੱਤਰ ਸਿੰਘ ਤੋਤਾ ਆਪਣੇ ਚਾਰ ਭੈਣਾਂ ਇੱਕ ਇੱਕਲੋਤੇ ਭਰਾ ਅਤੇ ਤਿੰਨ ਬੱਚਿਆਂ ਦੇ ਪਿਤਾ ਸੀ। ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿੱਚੋ ਪੋਸਟਮਾਰਟਮ ਕਰਵਾਉਣ ਤੋ ਬਾਅਦ 174 ਦੀ ਕਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਦਕਿ ਕਿਸਾਨ ਆਗੂਆਂ ਨੇ ਸਰਕਾਰ ਤੋ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮਾਫ ਕਰਕੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਮੋਗਾ ਪੁਲਿਸ ਵੱਲੋ ਵਿਦੇਸ਼ੀ ਅਸਲੇ ਸਮੇਤ 2 ਸ਼ੂਟਰ ਕਾਬੂ, ਵਿਦੇਸ਼ੀ ਪਿਸਟਲ ਸਣੇ ਜਿੰਦਾ ਰੌਂਦ ਕੀਤੇ ਬਰਾਮਦ