ETV Bharat / state

ਕਿਸਾਨ ਅਤੇ ਦੋਧੀ ਯੂਨੀਅਨ ਦੇ ਮੈਂਬਰ 'ਦਿੱਲੀ ਚੱਲੋ' ਮੁਹਿੰਮ ਲਈ ਰਵਾਨਾ

author img

By

Published : Nov 26, 2020, 4:57 PM IST

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੀ ਦਿੱਲੀ ਚੱਲੋ ਮੁਹਿੰਮ ਦੇ ਵਿੱਚ ਹਿੱਸਾ ਪਾਉਣ ਦੇ ਲਈ ਬਠਿੰਡਾ ਦੀ ਦੋਧੀ ਯੂਨੀਅਨ ਵੀ ਮੈਦਾਨ ਵਿੱਚ ਨਿੱਤਰ ਆਈ ਹੈ।

ਕਿਸਾਨ ਅਤੇ ਦੋਧੀ ਯੂਨੀਅਨ ਦੇ ਮੈਂਬਰ 'ਦਿੱਲੀ ਚੱਲੋ' ਮੁਹਿੰਮ ਲਈ ਰਵਾਨਾ
ਕਿਸਾਨ ਅਤੇ ਦੋਧੀ ਯੂਨੀਅਨ ਦੇ ਮੈਂਬਰ 'ਦਿੱਲੀ ਚੱਲੋ' ਮੁਹਿੰਮ ਲਈ ਰਵਾਨਾ

ਬਠਿੰਡਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਦੇ ਕਿਸਾਨ ਕਾਫ਼ੀ ਲੰਬੇ ਸਮੇਂ ਤੋਂ ਕਰ ਰਹੇ ਹਨ। ਕਿਸਾਨਾਂ ਨੇ ਟੋਲ-ਪਲਾਜ਼ਾ ਅਤੇ ਡੀ.ਸੀ. ਦਫ਼ਤਰ ਦੇ ਬਾਹਰ ਪੱਕਾ ਡੇਰਾ ਲਾਇਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਧਰਨਾ ਦੇਣ ਦੀ ਗੱਲ ਆਖੀ ਸੀ, ਇਸ ਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਚੱਲੋ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਬਠਿੰਡਾ ਦਾ ਦੋਧੀ ਯੂਨੀਅਨ ਵੀ ਪੂਰਾ ਸਾਥਾ ਦੇਣ ਦੇ ਲਈ ਤਿਆਰ ਹੋ ਗਈ ਹੈ।

ਵੇਖੋ ਵੀਡੀਓ।

ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਮਰਜੀਤ ਹਨੀ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੇ 500 ਤੋਂ ਜ਼ਿਆਦਾ ਮੈਂਬਰ ਦਿੱਲੀ ਜਾ ਰਹੇ ਹਨ, ਜਦ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨ ਡੱਟ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨਗੇ।

ਇਸੇ ਤਰ੍ਹਾਂ ਦੋਧੀ ਯੂਨੀਅਨ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੀ 300 ਤੋਂ ਜ਼ਿਆਦਾ ਮੈਂਬਰ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਉਨ੍ਹਾਂ ਨੂੰ ਕਿਸੇ ਵੀ ਚੀਜ਼ ਦਾ ਡਰ ਨਹੀਂ ਹੈ। ਦੋਧੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਹਨ।

ਜ਼ਿਕਰਯੋਗ ਹੈ ਕਿ ਹਰਿਆਣਾ ਨੇ ਆਪਣੇ ਸਾਰੇ ਬਾਰਡਰਾਂ ਨੂੰ ਬੰਦ ਕਰ ਦਿੱਤਾ ਹੈ। ਇਸ ਦੇ ਬਾਵਜੂਦ ਵੀ ਕਿਸਾਨਾਂ ਵਿੱਚ ਡਰ ਨਾਂਅ ਦੀ ਚੀਜ਼ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜੇ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣੀ ਪਵੇ ਤਾਂ ਉਹ ਦੇਣ ਨੂੰ ਤਿਆਰ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.