ਬਠਿੰਡਾ:ਕਿਸਾਨਾਂ ਨੂੰ ਆਪਣੀ ਝੋਨੇ ਦੀ ਬਿਜਾਈ ਲਈ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ। ਜਿਸ ਕਾਰਨ ਉਹ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹਨ। ਅੱਜ ਬਠਿੰਡਾ ਵਿਖੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਬੈਠਕ ਕਰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੇ।
ਕਿਸਾਨਾਂ ਨੇ ਕਿਹਾ ਕਿ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਨੂੰ ਤਾਰੋਪੀਡ ਕਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਰਲ ਕੇ ਅਜਿਹੀਆਂ ਚਾਲਾਂ ਚੱਲ ਰਹੀ ਹੈ। ਤਾਂ ਜੋ ਕਿਸਾਨ ਆਪਣੇ ਕੰਮਾਂ ਵਿੱਚ ਉਲਝ ਕੇ ਰਹਿ ਜਾਣ ਪਰ ਅਸੀਂ ਅਜਿਹਾ ਨਹੀ ਹੋਣ ਦੇਵਾਗੇ।
ਇਹ ਵੀ ਪੜ੍ਹੋ :-Live Update:ਕੈਪਟਨ ਦੀ ਲੰਚ ਡਿਪਲੋਪੇਸੀ, ਕਈ ਹਿੰਦੂ ਲੀਡਰ ਸ਼ਾਹੀ ਭੋਜ ਲਈ ਪਹੁੰਚੇ