ETV Bharat / state

ਜੇਪੀ ਨੱਡਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਬਠਿੰਡਾ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਜਿਨ੍ਹਾਂ ਦਾ ਵਿਰੋਧ ਕਰਨ ਦੇ ਲਈ ਵੱਡੀ ਗਿਣਤੀ ਚ ਕਿਸਾਨ ਪਹੁੰਚੇ ਸੀ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ।

ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
author img

By

Published : Feb 15, 2022, 12:31 PM IST

Updated : Feb 15, 2022, 1:31 PM IST

ਬਠਿੰਡਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022)ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਚੋਣਾਂ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਵੀ ਪੰਜਾਬ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੁਲਿਸ ਨੇ ਕਿਸਾਨਾਂ ਨੂੰ ਲਿਆ ਹਿਰਾਸਤ ’ਚ

ਦੱਸ ਦਈਏ ਕਿ ਬਠਿੰਡਾ ਦੇ ਹਲਕਾ ਮੌੜ ਮੰਡੀ ਤੋਂ ਭਾਜਪਾ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪਹੁੰਚ ਰਹੇ ਹਨ। ਜਿਸ ਦਾ ਵਿਰੋਧ ਕਰਨ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਵੱਡੀ ਗਿਣਤੀ ’ਚ ਪਹੁੰਚੇ ਹਨ।

ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਕੇਂਦਰ ਵੱਲੋਂ ਕਈ ਵਾਅਦੇ ਕੀਤੇ ਗਏ ਸੀ ਜਿਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ ਹੈ। ਜਿਸ ਦੇ ਕਾਰਨ ਉਨ੍ਹਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਚ ਹਰ ਥਾਂ ’ਤੇ ਭਾਜਪਾ ਆਗੂਆਂ ਦਾ ਪੂਰਾ ਵਿਰੋਧ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਵਿਰੋਧ ਕਰਨ ਲਈ ਪਹੁੰਚੇ ਕਿਸਾਨਾਂ ਨੂੰ ਮੌਕੇ ’ਤੇ ਮੌਜੂਦ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ।

ਇਹ ਵੀ ਪੜੋ: ਬਦਲਦੇ ਚੋਣ ਸਮੀਕਰਨ ’ਚ ਦੇਖਣਾ ਹੋਵੇਗਾ ਜਨਤਾ ਦੀ ਪਸੰਦ ਕੌਣ ?

Last Updated : Feb 15, 2022, 1:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.