ਬਠਿੰਡਾ: ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਬਰਬਾਦ ਹੋਈ ਨਰਮੇ ਦੀ ਫਸਲ (Cotton crops) ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਦੂਸਰੇ ਦਿਨ ਵੀ ਲਗਾਤਾਰ ਮਿੰਨੀ ਸੈਕਟਰੀਏਟ (Mini Secretariat) ਬਠਿੰਡਾ ਦਾ ਘਿਰਾਓ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੁਲਾਜ਼ਮਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਤਾਂ ਜੋ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਟਾਇਮ ਪੰਜਾਬ ਸਰਕਾਰ (Government of Punjab) ਵੱਲੋਂ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਕਿਸੇ ਵੀ ਮੁਲਾਜ਼ਮ ਨੂੰ ਸੈਕਟਰੀਏਟ (Mini Secretariat) ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੈਕਟਰੀਏਟ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ।
ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ (Tehsildar Bathinda Sukhbir Singh Brar) ਨੇ ਕਿਹਾ ਕਿ ਬਰਬਾਦ ਹੋਈਆਂ ਫਸਲਾਂ ਸੰਬੰਧੀ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਜਿਨ੍ਹਾਂ ਦਾ ਕੰਮ ਹਾਲੇ ਜਾਰੀ ਹੈ, ਆਉਂਦੇ ਇੱਕ 2 ਹਫ਼ਤਿਆਂ ਵਿੱਚ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਨੂੰ ਬੇਨਤੀ ਕੀਤੀ ਗਈ ਹੈ, ਜੇ ਸੈਕਟਰੀਏਟ ਵਿੱਚ ਚੱਲ ਰਹੇ ਕੰਮ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਮੁਲਾਜ਼ਮਾਂ ਨੂੰ ਅੰਦਰ ਜਾਣ ਦਿੱਤਾ ਜਾਵੇ। ਫਿਲਹਾਲ ਕਿਸਾਨਾਂ ਵੱਲੋਂ ਸਟੇਟ ਬਾਡੀ ਦੀ ਮੀਟਿੰਗ ਕੀਤੀ ਜਾ ਰਹੀ ਹੈ।
ਵੱਖ ਵੱਖ ਵਿਭਾਗਾਂ ਵਿੱਚ ਤਾਇਨਾਤ ਸਰਕਾਰੀ ਮੁਲਾਜ਼ਮਾਂ (Government employees) ਵੱਲੋਂ ਮਿੰਨੀ ਸੈਕਟਰੀਏਟ (Mini Secretariat) ਦੇ ਬਾਹਰ ਇੰਤਜ਼ਾਰ ਕੀਤਾ ਜਾ ਰਿਹਾ ਹੈ, ਕਿ ਕਦੋਂ ਕਿਸਾਨ ਉਨ੍ਹਾਂ ਨੂੰ ਦਫ਼ਤਰ ਵਿੱਚ ਦਾਖ਼ਲ ਹੋਣ ਦੇਣਗੇ 'ਤੇ ਆਰ.ਟੀ.ਓ ਦਫ਼ਤਰ ਵਿੱਚ ਤਾਇਨਾਤ ਕਰਮਚਾਰੀ ਨੇ ਕਿਹਾ ਕਿ ਫਿਲਹਾਲ ਉਹ ਉਡੀਕ ਰਹੇ ਹਨ ਕਿ ਜਦੋਂ ਕਿਸਾਨ ਉਨ੍ਹਾਂ ਨੂੰ ਸਰਟੀਫਿਕੇਟ ਅੰਦਰ ਦਾਖ਼ਲ ਹੋਣ ਦੇਣਗੇ।
ਦੱਸ ਦਈਏ ਕਿ ਬੇਸ਼ੱਕ ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਨਰਮਾ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ ਵਿਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਸੀ, ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਵੰਡਿਆ ਜਾ ਸਕੇ।
ਮੁੱਖ ਮੰਤਰੀ (Charanjit Singh Channi) ਨੇ ਨਰਮਾ ਉਤਪਾਦਕਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਇਸ ਨਾਜ਼ੁਕ ਸਮੇਂ ਵਿੱਚ ਉਨ੍ਹਾਂ ਦੀ ਸਾਰ ਲੈਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਸੱਦਾ ਦਿੱਤਾ ਸੀ, ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਹੈ, ਉਹਨਾਂ ਨੂੰ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਨਾਲ ਗੁੰਮਰਾਹ ਨਾ ਹੋਣ।
ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਭਲਕੇ ਕਰਨਗੇ ਪ੍ਰੈਸ ਕਾਨਫਰੰਸ