ਬਠਿੰਡਾ : ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਵਿਖੇ ਸ਼ਾਂਤਮਈ ਕਿਸਾਨਾਂ ਦੇ ਪ੍ਰਦਰਸ਼ਨ ਤੇ ਗੱਡੀ ਚੜ੍ਹਾਉਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਬਠਿੰਡਾ ਦੇ ਮਿੰਨੀ ਸੈਕਟ੍ਰੀਏਟ ਬਾਹਰ ਕਿਸਾਨਾਂ ਨੇ ਵੱਡਾ ਇਕੱਠ ਕਰ ਕੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਸ਼ਾਂਤਮਈ ਕਿਸਾਨ ਅੰਦੋਲਨ ਤੋਂ ਭਾਜਪਾ ਸਰਕਾਰ ਮੁੱਖ ਬੁਖਲਾਹਟ ਵਿੱਚ ਆਈ ਹੋਈ ਹੈ ਅਤੇ ਉਹ ਲਗਾਤਾਰ ਅਜਿਹੇ ਬਿਆਨ ਦੇਰੀ ਹੈ ਤਾਂ ਜੋ ਕਿਸਾਨ ਅੰਦੋਲਨ ਨੂੰ ਖ਼ਰਾਬ ਕੀਤਾ ਜਾ ਸਕੇ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਿਆ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਾ ਦਿੱਤੀ ਤਾਂ ਉਹ ਆਪਣਾ ਸ਼ਾਂਤਮਈ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਇਹ ਵੀ ਪੜ੍ਹੋ:ਨਵਜੋਤ ਸਿੱਧੂ ਸਮੇਤ ਕਾਂਗਰਸੀਆਂ ਨੇ ਕੀਤਾ ਗਵਰਨਰ ਹਾਊਸ ਬਾਹਰ ਪ੍ਰਦਰਸ਼ਨ
ਨੌਜਵਾਨ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਭਾਜਪਾ ਦੀ ਬੁਖਲਾਹਟ ਦਾ ਨਤੀਜਾ ਹੀ ਹੈ ਜੋ ਕੱਲ੍ਹ ਲਖਮੀਰਪੁਰ ਵਿਖੇ ਕਾਂਡ ਵਾਪਰਿਆ ਹੈ ਭਾਜਪਾ ਹੁਣ ਲਗਾਤਾਰ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਲਈ ਅਜਿਹੇ ਕੰਮ ਕਰ ਰਹੀ ਹੈ।