ਬਠਿੰਡਾ/ਬਰਨਾਲਾ/ਜ਼ੀਰਾ : ਪਿਛਲੇ ਦਿਨੀਂ ਸੂਬੇ ਵਿੱਚ ਭਾਰੀ ਬਰਸਾਤ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਮਿੰਨੀ ਸਕੱਤਰੇਤ ਅੱਗੇ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ-ਪੱਤਰ ਦਿੱਤਾ। ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਸਿਰਫ ਐਲਾਨ ਕਰ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਨਰਮੇ ਦੀ ਫਸਲ ਨਹੀਂ ਹੋਈ, ਪਿਛਲੀ ਵਾਰ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਦਾ ਝਾੜ ਵੀ ਬਹੁਤ ਘਟ ਰਿਹਾ ਹੈ। ਇਸ ਵਾਰ ਪੰਜਾਬ ਸਰਕਾਰ ਨੇ ਨਰਮੇ ਸਮੇਤ ਸਾਉਣੀ ਦੀਆਂ ਹੋਰ ਫਸਲਾਂ ਦੇ ਹੋਏ ਨੁਕਸਾਨ ਨੂੰ ਮੰਨ ਕੇ ਵੀ ਉਸ ਦਾ ਮੁਆਵਜ਼ਾ ਨਹੀਂ ਦਿੱਤਾ। ਇਸ ਕਾਰਨ ਕਿਸਾਨ-ਮਜ਼ਦੂਰ ਭਾਰੀ ਆਰਥਿਕ ਬੋਝ ਝੱਲ ਰਹੇ ਹਨ।
ਬਰਨਾਲਾ ਦੇ ਕਿਸਾਨਾਂ ਨੇ ਵੀ ਕੀਤਾ ਵਿਰੋਧ : ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਬਰਨਾਲਾ ਜ਼ਿਲ੍ਹੇ ਅੰਦਰ ਭਾਰੀ ਬਾਰਿਸ਼, ਝੱਖੜ ਅਤੇ ਗੜੇਮਾਰੀ ਨਾਲ ਫ਼ਸਲਾਂ, ਸਬਜ਼ੀਆਂ, ਬਾਗਾਂ, ਘਰਾਂ ਅਤੇ ਹੋਰ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ। ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਨਾਲ ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਵੱਡੇ ਪੱਧਰ 'ਤੇ ਡਿੱਗੀ ਹੋਈ ਕਣਕ ਦੀ ਫ਼ਸਲ ਗਲ਼ਣੀ ਸ਼ੁਰੂ ਹੋ ਗਈ ਹੈ ਅਤੇ ਸਿੱਟਿਆਂ ਵਿੱਚ ਦਾਣੇ ਹਰੇ ਹੋਣ ਲੱਗ ਪਏ ਹਨ। ਗੜੇਮਾਰੀ ਕਾਰਨ ਪੱਕਣ 'ਤੇ ਆਈ ਸਰ੍ਹੋਂ ਦੀ ਫਸਲ ਦੀਆਂ ਫਲੀਆਂ ਬਿਲਕੁੱਲ ਟੁੱਟ ਚੁੱਕੀਆਂ ਹਨ। ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਰ ਵੀ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਣਾ ਹੈ। ਕਿਸਾਨੀ ਪਹਿਲਾਂ ਹੀ ਖੇਤੀ ਲਾਗਤ ਵਸਤਾਂ ਦੇ ਮਹਿੰਗੇ ਭਾਵਾਂ ਕਰਕੇ ਕਰਜ਼ਈ ਹੋ ਚੁੱਕੀ ਹੈ। ਆਮਦਨ ਲਗਾਤਾਰ ਘਟਦੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Education Minister Harjot Singh Bains : ਦਰਿਆ ਤੇ ਗੁਆਂਢੀ ਮੁਲਕ ਦੀ ਸਰਹੱਦ ਲਾਗੇ ਸਕੂਲ 'ਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਕੀਤੇ ਕਿਸਾਨ ਮਜ਼ਦੂਰ ਕੁੱਲ ਵਰਗ ਦੀ ਗੱਲਾ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਕੇ ਸੁਣੀਆਂ ਜਾਣ ਗੀਆ ਪਰ ਇਹ ਲੋਕਾਂ ਦੀ ਸੁਣਨ ਲਈ ਤਿਆਰ ਨਹੀਂ ਹਨ।ਜਦੋ ਕਿਸਾਨ ਰਹਿੰਦ ਖੂਹੰਦ ਨੂੰ ਅੱਗ ਲਗਾ ਸਮੇਟਦੇ ਹਨ ਤਾਂ ਸੈਂਟ ਰੇਚਲ ਨਾਲ ਪਤਾਂ ਲਗਾਂ ਲੈਂਦੇ ਹਨ ਕੇਹੜੇ ਕਿਸਾਨ ਨੇ ਅੱਗ ਲਗਾਈ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਅੱਜ ਜ਼ੀਰਾ ਤੇ ਕੋਰਟ ਕੰਪਲੈਕਸ ਵਿਚ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਤੇ ਕਿਸਾਨਾਂ ਦੀਆਂ ਮੀਂਹ ਦੇ ਵਿੱਚ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ ਤੇ ਗੱਲਬਾਤ ਕਰਦੇ ਹੋਏ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਭਰ ਵਿਚ ਭਾਰੀ ਮੀਂਹ ਝੱਖੜ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਚੁੱਕਾ ਹੈ ਤੇ ਪਟਵਾਰੀਆਂ ਵੱਲੋਂ ਕੋਈ ਵੀ ਗਰਦਾਵਰੀਆਂ ਨਹੀਂ ਕੀਤੀਆਂ ਜਾ ਰਹੀਆਂ ਤੇ ਨਾ ਹੀ ਕੋਈ ਰਿਪੋਰਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਮੁਖ ਮੰਤਰੀ ਪੰਜਾਬ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਇਕ ਹਫਤੇ ਵਿਚ ਰਿਪੋਰਟ ਜਾਰੀ ਕੀਤੀ ਜਾਵੇ ਉਹ ਸਭ ਡਰਾਮਾ ਹੀ ਹੈ।
ਇਹ ਵੀ ਪੜ੍ਹੋ : CM Yogashala campaign : ਪਟਿਆਲਾ ਪਹੁੰਚੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਸੀਐਮ ਦੀ ਯੋਗਸ਼ਾਲਾ ਦਾ ਕੀਤਾ ਸ਼ੁੱਭ ਅਰੰਭ
ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਜੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਗਰਦਾਵਰੀਆਂ ਦੇ ਖੇਤਰ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ, ਜਦਕੀ ਸਭ ਤੋਂ ਵੱਧ ਨੁਕਸਾਨ ਫਿਰੋਜ਼ਪੁਰ ਜ਼ਿਲ੍ਹੇ ਵਿਚ ਹੀ ਹੋਇਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਤਾਂ ਸਾਰੇ ਜਥੇਬੰਦੀਆਂ ਇਕੱਠੀਆਂ ਹੋ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੁਣ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਉਣ। ਉਨ੍ਹਾਂ ਕਿਹਾ ਕਿ ਕਟਾਈ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤੇ ਹੁਣ ਗਰਦਾਵਰੀਆਂ ਕਿਸ ਸਮੇਂ ਕੀਤੀਆਂ ਜਾਣਗੀਆਂ।