ਬਠਿੰਡਾ: ਪੰਜਾਬ ਸਰਕਾਰ (Government of Punjab) ਵੱਲੋਂ ਪਿਛਲੇ ਦਿਨੀਂ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਛੇੜੀ ਗਈ ਮੁਹਿੰਮ ਤਹਿਤ ਬਠਿੰਡਾ ਦੇ 6 ਪਿੰਡਾਂ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ (Continuous protests by farmers of 6 villages of Bathinda) ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਪ੍ਰਦਰਸ਼ਨ ਦੇ ਚੱਲਦੇ ਕਿਸਾਨਾਂ ਵੱਲੋਂ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ (Bathinda-Amritsar National Highway) ਨੂੰ ਗੋਨਿਆਣਾ ਵਿਖੇ ਜਾਮ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਇੱਥੇ ਪਹੁੰਚੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮਾਨ ਸਰਕਾਰ (Mann Government) ‘ਤੇ ਇਲਜ਼ਾਮ ਲਗਾਏ ਹਨ, ਕਿ ਉਹ ਜਬਰਨ ਉਨ੍ਹਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਧੱਕੇਸ਼ਾਹੀ ਦੀ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ 2012 ਦੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲਾਟ ਜ਼ਮੀਨਾਂ ਦੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਹੱਕ ਦਿੱਤੇ ਗਏ ਸਨ।
ਉਨ੍ਹਾਂ ਕਿਹਾ ਕਿ 1939 ਤੋਂ ਇਨ੍ਹਾਂ ਜ਼ਮੀਨਾਂ ‘ਤੇ ਕਾਸ਼ਤਕਾਰ ਵਜੋਂ ਕੰਮ ਕਰ ਰਹੇ ਹਨ, ਪਰ ਫਿਰ ਵੀ ਪੰਜਾਬ ਸਰਕਾਰ (Government of Punjab) ਵੱਲੋਂ ਸੈਸ਼ਨ ਵਿੱਚ ਲਿਆਂਦੇ ਗਏ ਮਾਲਕਾਨਾ ਹੱਕ ਦੇ ਵਿਰੋਧ ਵਿੱਚ ਚਲਦਿਆਂ ਉਨ੍ਹਾਂ ਨੂੰ ਜ਼ਮੀਨਾਂ ਸਬੰਧੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਧੱਕੇਸ਼ਾਹੀ ਬੰਦ ਨਾ ਕੀਤੀ ਗਈ, ਤਾਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੈਸ਼ਨਲ ਹਾਈਵੇ ਇਸੇ ਤਰ੍ਹਾਂ ਜਾਮ ਰਹੇਗਾ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਮੀਨਾਂ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ।
ਇਹ ਵੀ ਪੜ੍ਹੋ:ਪੰਜਾਬ ’ਤੇ ਮੁੜ ਕੋਰੋਨਾ ਦਾ ਖਤਰਾ: 24 ਘੰਟਿਆਂ ’ਚ ਕੋਰੋਨਾ ਦੇ 200 ਨਵੇਂ ਮਾਮਲੇ ਆਏ ਸਾਹਮਣੇ
ਉਨ੍ਹਾਂ ਕਿਹਾ ਮਾਲਕਾਨਾ ਹੱਕ ਦੇ ਆਧਾਰ ‘ਤੇ ਕਾਸ਼ਤਕਾਰ ਹਨ ਤਾਂ ਪੰਜਾਬ ਸਰਕਾਰ (Government of Punjab) ਕਿਸ ਆਧਾਰ ‘ਤੇ ਇਸ ਨੂੰ ਪੰਚਾਇਤੀ ਜ਼ਮੀਨ ਐਲਾਨ ਰਹੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਜੇਕਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਵੱਲੋਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਮੁੜ ਸੁਰਖੀਆਂ ’ਚ ਬਠਿੰਡਾ ਕੇਂਦਰੀ ਜੇਲ੍ਹ, ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ